ਗੜ੍ਹਸ਼ੰਕਰ— ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਸੋਂ ਪੰਜਾਬ ਭਰ ’ਚ ਬਿਜਲੀ ਕੀਮਤਾਂ ’ਤੇ ਦਿੱਤੇ ਜਾਣ ਵਾਲੇ ਧਰਨਿਆਂ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖੇ ਹਮਲੇ ਬੋਲੇ ਹਨ। ਨਿਮਿਸ਼ਾ ਮਹਿਤਾ ਨੇ ਕਿਹਾ, ‘ਨਾਲੇ ਚੋਰ ਨਾਲੇ ਚਤਰ’, ਦੀ ਕਹਾਵਤ ਸਹੀ ਮਾਇਨੇ ’ਚ ਸ਼੍ਰੋਮਣੀ ਅਕਾਲੀ ਦਲ ’ਤੇ ਢੁੱਕਦੀ ਹੈ ਕਿਉਂਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ’ਚ ਹੁੰਦਿਆਂ ਬਿਜਲੀ ਸਰਪਲਸ ਪੰਜਾਬ ਬਣਾਉਣ ਦੇ ਨਾਂ ’ਤੇ ਜੋ ਨਿੱਜੀ ਕੰਪਨੀਆਂ ਨਾਲ ਸਮਝੌਤੇ ਕੀਤੇ, ਉਨ੍ਹਾਂ ਕਾਰਨ ਅੱਜ ਤੱਕ ਸਮੁੱਚੇ ਪੰਜਾਬ ਨੂੰ ਬਿਜਲੀ ਕੀਮਤਾਂ ਦਾ ਵਾਧਾ ਝਲਣਾ ਪੈ ਰਿਹਾ ਹੈ।
ਨਿਮਿਸ਼ਾ ਮਹਿਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਮਝੌਤਿਆਂ ਰਾਹੀਂ ਆਪ ਤਸੀਹੇ ਦੇ ਕੇ ਹੁਣ ਆਪ ਹੀ ਸੱਚੇ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਧਰਨੇ ਲਾਉਂਦਾ ਫਿਰਦਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਪੰਜਾਬ ’ਚ ਅਸਮਾਨ ਨੂੰ ਛੂਹ ਰਹੀਆਂ ਬਿਜਲੀ ਦੀਆਂ ਕੀਮਤਾਂ ਲਈ ਅਕਾਲੀ ਦਲ ਅਤੇ ਭਾਜਪਾ ਦੀ 2007 ਤੋਂ 2017 ਦੀ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਜਦੋਂ ਸੂਬੇ ’ਚ ਇਨ੍ਹਾਂ ਦਾ ਰਾਜ ਸੀ ਤਾਂ ਉਸ ਸਮੇਂ ਸਰਦਾਰ ਸੁਖਬੀਰ ਬਾਦਲ ਨੇ ਵਾਰ-ਵਾਰ ਪੰਜਾਬ ਨੂੰ ਪਾਵਰ ਸਰਪਲਸ ਬਣਾਉਣ ਦੀ ਗੱਲ ਕੀਤੀ ਪਰ ਪੰਜਾਬ ਨੂੰ ਪਾਵਰ ਸਰਪਲਸ ਬਣਾਉਣ ਦੀ ਆੜ ’ਚ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਅਜਿਹੇ ਸਮਝੌਤੇ ਕੀਤੇ ਕਿ ਜਿਸ ਕਰਕੇ ਪੰਜਾਬ ਬਿਜਲੀ ਵਰਤੇ ਜਾਂ ਨਾ ਵਰਤੇ ਉਨ੍ਹਾਂ ਨਿੱਜੀ ਕੰਪਨੀਆਂ ਨੂੰ ਪੰਜਾਬ ਸਰਕਾਰ ਨੂੰ ਫਿਕਸ ਕੀਮਤ ਦੇ ਨਾਂ ’ਤੇ ਪੱਕਾ ਡੰਨ (ਸਜ਼ਾਈ ਟੈਕਸ) ਅਦਾ ਕਰਨਾ ਹੀ ਪੈਂਦਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਦਿਲਪ੍ਰੀਤ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਮਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਹੈਰਾਨ ਕਰਦੇ ਦੋਸ਼
ਇੰਨਾ ਹੀ ਨਹੀਂ ਇਸ ਬਿਜਲੀ ਡੰਨ ’ਚ ਹਰ ਸਾਲ ਇਨ੍ਹਾਂ ਸਮਝੌਤਿਆਂ ਮੁਤਾਬਕ ਅਦਾਇਗੀ ’ਚ ਵਾਧਾ ਵੀ ਹੁੰਦਾ ਹੈ ਅਤੇ ਸਾਰਾ ਪੈਸਾ ਇਨ੍ਹਾਂ ਨਿੱਜੀ ਕੰਪਨੀਆਂ ਨੂੰ ਪੰਜਾਬ ਦੇ ਬਿਜਲੀ ਉਪਭੋਗਤਾਵਾਂ ਨੂੰ ਭਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਾਧੇ ਦੇ ਨਾਂ ’ਤੇ ਅਕਾਲੀ ਭਾਜਪਾ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਨਿੱਜੀ ਕੰਪਨੀਆਂ ਦਾ ਸਾਲਾਂ ਲਈ ਫਾਇਦਾ ਕਰਵਾਇਆ ਹੈ। ਇਸ ਤੋਂ ਇਹ ਵੀ ਸਪੱਸ਼ਟ ਹੈ ਕਿ ਬਾਦਲ ਦੀ ਪਾਰਟੀ ਨਿੱਜੀ ਕੰਪਨੀਆਂ ਦੇ ਹਿੱਤਾਂ ਲਈ ਮੋਦੀ ਵਾਂਗ ਲੋਕਾਂ ਦਾ ਘਾਣ ਕਰਵਾਉਂਦੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਬਿਜਲੀ ਕੀਮਤਾਂ ਦੇ ਵਾਧੇ ਲਈ ਧਰਨੇ ਲਾਉਣ ਦੀ ਬਜਾਏ ਸਮੁੱਚਾ ਅਕਾਲੀ ਦਲ ਅਤੇ ਉਨ੍ਹਾਂ ਦੇ ਪ੍ਰਧਾਨ ਸੁਖਬੀਰ ਬਾਦਲ ਲੋਕਾਂ ਨਾਲ ਪਾਵਰ ਸਰਪਲਸ ਦੇ ਨਾਂ ’ਤੇ ਕਰਵਾਈ ਠੱਗੀ ਲਈ ਪੰਜਾਬੀਆਂ ਤੋਂ ਮੁਆਫੀ ਮੰਗਣ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਅਕਾਲੀਆਂ ’ਤੇ ਵਰਦੇ ਅੱਗੇ ਬੋਲਦੇ ਹੋਏ ਨਿਮਿਸ਼ਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਬਾਰੇ ਉਦੋਂ ਚੂ ਵੀ ਨਹੀਂ ਕੀਤੀ ਜਦੋਂ ਮੋਦੀ ਸਰਕਾਰ ਨੇ ਇਸ ਨੂੰ ਬਿਲਕੁਲ ਬੰਦ ਕਰ ਦਿੱਤਾ ਸੀ ਕਿਉਂਕਿ ਉਦੋਂ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿਚ ਮੰਤਰੀ ਮੰਡਲ ਦਾ ਹਿੱਸਾ ਬਣ ਕੇ ਸਜੀ ਬੈਠੀ ਸੀ। ਕਾਂਗਰਸੀ ਆਗੂ ਨੇ ਕਿਹਾ ਕਿ ਪਹਿਲਾਂ ਹੀ ਸਾਰਾ ਬਾਦਲ ਪਰਿਵਾਰ ਮੋਦੀ ਵੱਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਦੀ ਕਈ ਮਹੀਨੇ ਸਿਫਤਾਂ ਗਾਉਂਦਾ ਰਿਹਾ ਅਤੇ ਵਕਾਲਤ ਕਰਦਾ ਰਿਹਾ ਫਿਰ ਇਸ ਦੇ ਵਿਰੋਧ ਨੂੰ ਕਾਂਗਰਸ ਵੱਲੋਂ ਕਿਸਾਨਾਂ ਵਿਚ ਪੈਦਾ ਕੀਤਾ ਜਾ ਰਿਹਾ ਭਰਮ ਦੱਸਦਾ ਰਿਹਾ ਪਰ ਲੋਕਾਂ ਦਾ ਗੁੱਸਾ ਵੇਖ ਕੇ ਅਤੇ ਆਪਣੀ ਸਿਆਸਤ ਨੂੰ ਬਚਾਉਣ ਲਈ ਅੱਜ ਅਕਾਲੀ ਦਲ ਨੂੰ ਆਪਣਾ ਪੱਖ ਮਜਬੂਰਨ ਬਦਲਣਾ ਪਿਆ। ਉਨ੍ਹਾਂ ਕਿਹਾ ਕਿ ਕਰੀਬ 4 ਸਾਲ ਅਕਾਲੀ ਆਗੂ ਲੁਕੇ ਰਹੇ ਅਤੇ ਅੱਜ ਉਹ ਧਰਨੇ ਲੋਕ ਹਿੱਤਾਂ ਲਈ ਨਹੀਂ ਸਗੋਂ ਆਪਣੀਆਂ 2022 ਦੀਆਂ ਚੋਣਾਂ ਲਈ ਵਰਕਰਾਂ ਨੂੰ ਸਰਗਰਮ ਕਰਨ ਲਈ ਲਗਾ ਰਹੇ ਹਨ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੇਂਦਰ ਨਾਲ ਟਕਰਾਅ ਤੋਂ ਬਾਅਦ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ
NEXT STORY