ਚੰਡੀਗੜ੍ਹ (ਨਵਿੰਦਰ) - ਸੀਨੀਅਰ ਆਗੂ ਨਿਮਿਸ਼ਾ ਮਹਿਤਾ ਸ਼ਨੀਵਾਰ ਦੇਰ ਸ਼ਾਮ ਮੁੱਖ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਜੂਦਗੀ ’ਚ ਭਾਜਪਾ ’ਚ ਮੁੜ ਸ਼ਾਮਲ ਹੋ ਗਏ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਭਾਜਪਾ ਦੀ ਗੜ੍ਹਸ਼ੰਕਰ ਸੀਟ ਤੋਂ ਚੋਣ ਲੜ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਹ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਇਸ ਮੌਕੇ ਗੁਜਰਾਤ ਦੇ ਸਾਬਕਾ ਮੰਤਰੀ ਭੁਪੇਂਦਰ ਸਿੰਘ ਚੁਡਾਸਮਾ, ਸੂਬਾ ਮੀਤ ਪ੍ਰਧਾਨ ਭਾਜਪਾ ਕੇਵਲ ਸਿੰਘ ਢਿੱਲੋਂ, ਸੂਬਾ ਸਹਿ-ਖ਼ਜ਼ਾਨਚੀ ਸੁਖਵਿੰਦਰ ਗੋਲਡੀ ਆਦਿ ਹਾਜ਼ਰ ਸਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੇਵਲ ਸਿੰਘ ਢਿਲੋਂ ਨੇ ਕਿਹਾ, ਨਿਮਿਸ਼ਾ ਮਹਿਤਾ ਦੀ ਘਰ ਵਾਪਸੀ ਦੇ ਨਾਲ ਪਾਰਟੀ ਨੂੰ ਬਹੁਤ ਵੱਡਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਨਿਮਿਸ਼ਾ ਮਹਿਤਾ ਬਹੁਤ ਹੀ ਮਿਹਨਤੀ ਹਨ ਅਤੇ ਮੈਂ ਖੁਦ ਵੀ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ ਹੈ, ਅਸੀਂ ਪਹਿਲਾਂ ਇਕੋਂ ਪਾਰਟੀ 'ਚ ਰਹੇ ਹਾਂ। ਕੇਵਲ ਸਿੰਘ ਨੇ ਕਿਹਾ, ਅਸੀਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਜੀ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਾਂ ਕਿ ਪੰਜਾਬ ਦੀਆਂ 13 ਸੀਟਾਂ ਜਿੱਤ ਕੇ ਉਨ੍ਹਾਂ ਦੀ ਝੋਲੀ ਵਿੱਚ ਪਾਵਾਂਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਬਦਲਿਆ ਸਕੂਲਾਂ ਦਾ ਸਮਾਂ
NEXT STORY