ਜਲੰਧਰ (ਵਿਸ਼ੇਸ਼)- ਭਾਜਪਾ ਦੀ ਸੀਨੀਅਰ ਨੇਤਾ ਨਿਮਿਸ਼ਾ ਮਹਿਤਾ ਨੇ ਪਟਿਆਲਾ ’ਚ ਹੋਈ ਹਿੰਸਾ ਨੂੰ ਬਦਕਿਸਮਤੀ ਭਰਿਆ ਕਰਾਰ ਦਿੰਦੇ ਹੋਏ ਇਸ ਦੇ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਨਿਮਿਸ਼ਾ ਨੇ ਕਿਹਾ ਕਿ ਪੰਜਾਬ ’ਚ ਹਿੰਦੂ ਘੱਟ ਗਿਣਤੀ ਹਨ ਅਤੇ ਇਸ ਪੂਰੇ ਵਿਵਾਦ ’ਚ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਕਿਉਂਕਿ ਹਿੰਸਾ ਦੌਰਾਨ ਕਾਲੀ ਮਾਤਾ ਮੰਦਰ ’ਤੇ ਪਥਰਾਅ ਹੋਇਆ ਹੈ, ਜਿਸ ਨਾਲ ਹਿੰਦੂਆਂ ਦੀ ਆਸਥਾ ਨੂੰ ਠੇਸ ਪਹੁੰਚੀ ਹੈ। ਸਰਕਾਰ ਨੂੰ ਇਸ ਗੱਲ ਲਈ ਹਿੰਦੂਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਐਕਸ਼ਨ ’ਚ ਮਾਨ ਸਰਕਾਰ, ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਜਾਰੀ ਕੀਤੇ ਹੁਕਮ
ਨਿਮਿਸ਼ਾ ਨੇ ਕਿਹਾ ਕਿ ਸ਼ਿਵਸੈਨਾ ਅਤੇ ਸਿੱਖ ਸੰਗਠਨਾਂ ਦਾ ਪ੍ਰੋਗਰਾਮ ਪਹਿਲਾਂ ਤੋਂ ਤੈਅ ਸੀ ਅਤੇ ਇੰਟੈਲੀਜੈਂਸ ਅਤੇ ਖੁਫੀਆ ਏਜੰਸੀਆਂ ਨੇ ਇਸ ਮਾਮਲੇ ’ਚ ਸਰਕਾਰ ਨੂੰ ਸੁਚੇਤ ਵੀ ਕੀਤਾ ਸੀ ਪਰ ਇਸ ਦੇ ਬਾਵਜੂਦ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਦੋ ਧਿਰਾਂ ’ਚ ਹਿੰਸਾ ਦੀ ਨੌਬਤ ਆਈ।
ਇਹ ਵੀ ਪੜ੍ਹੋ: ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਪਟਿਆਲਾ 'ਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
NEXT STORY