ਗੜ੍ਹਸ਼ੰਕਰ— ਲਾਲ ਕਿਲ੍ਹੇ ’ਤੇ ਦੀਪ ਸਿੱਧੂ ਵੱਲੋਂ ਖਾਲਸਾਈ ਝੰਡਾ ਲਹਿਰਾਏ ਜਾਣ ਮੌਕੇ ਉਸ ਨਾਲ ਨਜ਼ਰ ਆਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਵਿਰੋਧੀ ਧਿਰ ਹਮਲਾਵਰ ਹੋ ਗਈ ਹੈ। ਪੰਜਾਬ ਭਾਜਪਾ ਦੀ ਸੀਨੀਅਰ ਆਗੂ ਨਿਮਿਸ਼ਾ ਮਹਿਤਾ ਨੇ ਇਸ ਹਰਕਤ ਲਈ ਲਾਲਜੀਤ ਸਿੰਘ ਭੁੱਲਰ ਨੂੰ ਕੈਬਨਿਟ ਵਿਚੋਂ ਕੱਢਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਿਤ ਹੋ ਕੇ ਲੋਕ ਸਭਾ ’ਚ ਆਉਣ ਦਾ ਦਾਅਵਾ ਕਰਦੇ ਹਨ ਪਰ ਉਨ੍ਹਾਂ ਦੀ ਕੈਬਨਿਟ ਦੇ ਮੰਤਰੀ ਦਾ 26 ਜਨਵਰੀ ਦੇ ਦਿਨ ਤਿਰੰਗੇ ਦੀ ਬੇਅਦਬੀ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ 26 ਜਨਵਰੀ ਵਾਲੇ ਦਿਨ ਹੋਈ ਘਟਨਾ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ: ਮੁੜ ਚਰਚਾ 'ਚ ਪੰਜਾਬ ਦਾ ਸਿਹਤ ਮਹਿਕਮਾ, ਮੰਤਰੀ ਜੌੜਾਮਾਜਰਾ ਨੇ ਦਫ਼ਤਰ ਦੇ ਬਾਹਰ ਚਿਪਕਾਇਆ ਇਹ ਨੋਟਿਸ
ਭਗਵੰਤ ਮਾਨ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਲਾਲਜੀਤ ਸਿੰਘ ਭੁੱਲਰ ਨੂੰ ਕੈਬਨਿਟ ਵਿਚ ਕਾਇਮ ਕਿਉਂ ਰੱਖਿਆ ਹੋਇਆ ਹੈ ਅਤੇ ਕੀ ਭਗਵੰਤ ਮਾਨ ਵੀ ਤਿਰੰਗੇ ਦੀ ਬੇਅਦਬੀ ਕਰਨ ਵਾਲੀ ਅਜਿਹੀ ਦੇਸ਼ ਵਿਰੋਧੀ ਘਟਨਾ ਦਾ ਸਮਰਥਨ ਕਰਦੇ ਹਨ? ਭਗਤ ਸਿੰਘ ਨੇ ਇਸੇ ਤਿਰੰਗੇ ਲਈ ਸ਼ਹਾਦਤ ਦਿੱਤੀ ਸੀ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਦਾਅਵਾ ਕਰਨ ਵਾਲੇ ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਪੂਰੀ ਪਾਰਟੀ ਦੀ ਪੋਲ ਖੁੱਲ੍ਹ ਚੁੱਕੀ ਹੈ। ਆਮ ਆਦਮੀ ਪਾਰਟੀ ਸਿਰਫ਼ ਦੇਸ਼ ਪ੍ਰੇਮ ਦਾ ਡਰਾਮਾ ਕਰ ਰਹੀ ਹੈ।
26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਕਰਨ ਵਾਲੇ ਲਾਲਜੀਤ ਸਿੰਘ ਭੁਲੱਰ ਹੁਣ 15 ਅਗਸਤ ਨੂੰ ਤਿਰੰਗਾ ਕਿਵੇਂ ਲਹਿਰਾਉਣਗੇ ਅਤੇ ਫੋਰਸਾਂ ਤੋਂ ਸਲਾਮੀ ਕਿਵੇਂ ਲੈਣਗੇ। ਉਨ੍ਹਾਂ ਕਿਹਾ ਕਿ ਤਿਰੰਗੇ ਦਾ ਅਪਮਾਨ ਕਰਨ ਵਾਲੇ ਲਾਲਜੀਤ ਸਿੰਘ ਭੁੱਲਰ ਨੂੰ ਕੈਬਨਿਟ ’ਚ ਬਰਕਰਾਰ ਰੱਖ ਕੇ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਨੂੰ ਸ਼ਰਮਿੰਦਾ ਕੀਤਾ ਹੈ। ਨਿਮਿਸ਼ਾ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਤੱਕ ਪਹੁੰਚ ਕਰਨਗੇ ਅਤੇ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਹੋਈ ਘਟਨਾ ਦੀ ਪੂਰੀ ਜਾਂਚ ਕਰਨ ਦੀ ਮੰਗ ਕਰਨਗੇ ਅਤੇ ਇਸ ਮਾਮਲੇ ’ਚ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰੱਖੜੀ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਰਵਨੀਤ ਬਿੱਟੂ ਦਾ ਟਵੀਟ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ
NEXT STORY