ਜਲੰਧਰ (ਵੈੱਬ ਡੈਸਕ)- ਡਾ. ਬੀ. ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਨ. ਆਈ. ਟੀ) ਜਲੰਧਰ ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਏਸ਼ੀਆਈ ਯੂਨੀਵਰਸਿਟੀਆਂ ਵਿੱਚੋਂ 486ਵਾਂ ਸਥਾਨ ਹਾਸਲ ਕੀਤਾ ਹੈ। ਪਿਛਲੇ ਸਾਲ 2026 ਦੀ ਰੈਂਕਿੰਗ 'ਚ ਸੰਸਥਾ 666ਵੇਂ ਸਥਾਨ 'ਤੇ ਸੀ। ਇਸ ਸਾਲ ਸੰਸਥਾ ਨੇ 180ਵਾਂ ਸਥਾਨ ਦਰਜ ਕੀਤਾ ਹੈ। ਇਸ ਦੇ ਨਾਲ ਐੱਨ. ਆਈ. ਟੀ. ਜਲੰਧਰ ਨੇ ਦੇਸ਼ ਦੇ ਸਾਰੇ ਰਾਸ਼ਟਰੀ ਤਕਨਾਲੋਜੀ ਸੰਸਥਾਨਾਂ (ਐੱਨ. ਆਈ. ਟੀਜ਼) ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਇਹ ਪ੍ਰਾਪਤੀ ਸਿੱਖਿਆ, ਖੋਜ, ਨਵੀਨਤਾ, ਪੇਟੈਂਟ ਅਤੇ ਨਿਰੰਤਰ ਵਿਕਾਸ ਪ੍ਰਤੀ ਸੰਸਥਾ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਸੰਸਥਾ ਦੇ ਫੈਕਲਟੀ, ਖੋਜਕਰਤਾਵਾਂ, ਵਿਦਿਆਰਥੀਆਂ, ਸਟਾਫ਼, ਸਾਬਕਾ ਵਿਦਿਆਰਥੀਆਂ ਅਤੇ ਹੋਰਾਂ ਨੇ ਇਸ ਪ੍ਰਾਪਤੀ ਵਿੱਚ ਯੋਗਦਾਨ ਪਾਇਆ ਹੈ।
ਇਸ ਉਪਲੱਬਧੀ 'ਤੇ ਸੰਸਥਾ ਦੇ ਡਾਇਰੈਕਟਰ, ਪ੍ਰੋ. ਵਿਨੋਦ ਕੁਮਾਰ ਕਨੌਜੀਆ ਨੇ ਐੱਨ. ਆਈ. ਟੀ. ਜਲੰਧਰ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਫੈਕਲਟੀ ਅਤੇ ਖੋਜਕਰਤਾਵਾਂ ਦੁਆਰਾ ਕੀਤੇ ਜਾ ਰਹੇ ਖੋਜ ਕਾਰਜ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਸਾਲਿਆਂ 'ਚ ਪ੍ਰਕਾਸ਼ਿਤ ਉਨ੍ਹਾਂ ਦੇ ਖੋਜ ਪੱਤਰਾਂ ਨੇ ਸੰਸਥਾ ਦੀ ਮਾਨਤਾ ਅਤੇ ਸਾਖ ਨੂੰ ਵਧਾਇਆ ਹੈ। ਉਨ੍ਹਾਂ ਨੇ ਪੇਟੈਂਟ ਅਰਜ਼ੀਆਂ ਦਾਇਰ ਕਰਨ ਲਈ ਫੈਕਲਟੀ ਅਤੇ ਖੋਜਕਰਤਾਵਾਂ ਦੀ ਵੀ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ

ਉਨ੍ਹਾਂ ਕਿਹਾ ਕਿ ਇਹ ਯਤਨ ਸੰਸਥਾ 'ਚ ਨਵੀਂਆਂ ਤਕਨਾਲੋਜੀਆਂ ਦੀ ਖੋਜ ਅਤੇ ਵਿਕਾਸ ਲਈ ਵਧ ਰਹੀ ਸੰਭਾਵਨਾ ਨੂੰ ਦਰਸਾਉਂਦੇ ਹਨ। ਪ੍ਰੋ. ਕਨੋਜੀਆ ਨੇ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੁਆਰਾ ਫੰਡ ਕੀਤੇ ਗਏ ਖੋਜ ਪ੍ਰਾਜੈਕਟਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਫੈਕਲਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੋਜ ਪੱਤਰਾਂ ਦੇ ਪ੍ਰਕਾਸ਼ਨ, ਪੇਟੈਂਟ ਅਰਜ਼ੀਆਂ, ਸਲਾਹਕਾਰੀ ਕਾਰਜ ਅਤੇ ਹੋਰ ਸੰਸਥਾਵਾਂ ਨਾਲ ਖੋਜ ਸਹਿਯੋਗ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 ਵਿੱਚ ਸੰਸਥਾ ਦੀ ਦਰਜਾਬੰਦੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਡਾਇਰੈਕਟਰ ਪ੍ਰੋ. ਕਨੌਜੀਆ ਨੇ ਕਿਹਾ ਕਿ ਰੈਂਕਿੰਗ 'ਚ 180 ਸਥਾਨਾਂ ਦਾ ਸੁਧਾਰ ਐੱਨ. ਆਈ. ਟੀ. ਜਲੰਧਰ ਦੇ ਸਾਰੇ ਫੈਕਲਟੀ ਮੈਂਬਰਾਂ ਦੀ ਸਖ਼ਤ ਮਿਹਨਤ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਨੇ ਫੈਕਲਟੀ ਅਤੇ ਖੋਜਕਰਤਾਵਾਂ ਦੇ ਨਵੇਂ ਵਿਸ਼ਿਆਂ ਦੀ ਪੜਚੋਲ ਕਰਨ, ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਸਹਿਯੋਗ ਕਰਨ ਅਤੇ ਵਿਗਿਆਨ, ਤਕਨਾਲੋਜੀ ਅਤੇ ਸਮਾਜ 'ਚ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
ਉਨ੍ਹਾਂ ਸਾਰਿਆਂ ਨੂੰ ਸਿੱਖਿਆ ਅਤੇ ਖੋਜ ਦੀ ਗੁਣਵੱਤਾ 'ਚ ਸੁਧਾਰ ਕਰਨ, ਨਵੀਆਂ ਤਕਨਾਲੋਜੀਆਂ 'ਤੇ ਕੰਮ ਕਰਨ, ਅੰਤਰਰਾਸ਼ਟਰੀ ਸੰਸਥਾਵਾਂ ਨਾਲ ਸਹਿਯੋਗ ਵਧਾਉਣ ਅਤੇ ਉਦਯੋਗ ਨਾਲ ਮਿਲ ਕੇ ਕੰਮ ਕਰਨ ਲਈ ਆਪਣੇ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਸਥਾ ਭਵਿੱਖ 'ਚ ਨਵੇਂ ਮੀਲ ਪੱਥਰ ਪ੍ਰਾਪਤ ਕਰੇਗੀ ਅਤੇ ਆਪਣੀ ਅੰਤਰਰਾਸ਼ਟਰੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰੇਗੀ।
ਇਹ ਉਪਲੱਬਧੀ ਤਕਨੀਕੀ ਸਿੱਖਿਆ, ਖੋਜ ਅਤੇ ਨਵੀਆਂ ਤਕਨਾਲੋਜੀਆਂ ਦੇ ਵਿਕਾਸ 'ਚ ਐੱਨ. ਆਈ. ਟੀ. ਜਲੰਧਰ ਦੀ ਨਿਰੰਤਰ ਤਰੱਕੀ ਦਾ ਪ੍ਰਮਾਣ ਹੈ। ਪਿਛਲੇ ਸਾਲ ਏਸ਼ੀਆ ਰੈਂਕਿੰਗ 'ਚ 666ਵੇਂ ਸਥਾਨ ਤੋਂ ਇਸ ਸਾਲ 486ਵੇਂ ਸਥਾਨ ਅਤੇ ਸਾਰੇ ਐੱਨ. ਆਈ. ਟੀਜ਼ ਵਿੱਚੋਂ ਚੌਥਾ ਸਥਾਨ ਹਾਸਲ ਕਰਨਾ ਪੂਰੀ ਸੰਸਥਾ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ 'ਤੇ ਡੀਨ (ਖੋਜ ਅਤੇ ਸਲਾਹਕਾਰ) ਪ੍ਰੋ. ਰੋਹਿਤ ਮਹਿਰਾ ਅਤੇ ਸੰਸਥਾ ਦੇ ਰਜਿਸਟਰਾਰ ਪ੍ਰੋ. ਅਨੀਸ਼ ਸਚਦੇਵਾ ਨੇ ਵੀ ਐੱਨ. ਆਈ. ਟੀ. ਜਲੰਧਰ ਦੇ ਸਾਰੇ ਮੈਂਬਰਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ
NEXT STORY