ਮੁੰਬਈ (ਬਿਊਰੋ) : ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਔਰਤਾਂ ਅਤੇ ਬੱਚਿਆਂ ਲਈ ਸਿਹਤ ਸੰਭਾਲ ’ਚ ਸੁਧਾਰ ਲਿਆਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਨਵੀਂ ਸਿਹਤ ਸੇਵਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਹ ਪਹਿਲ ਬੱਚਿਆਂ, ਨਾਬਾਲਗ ਕੁੜੀਆਂ ਅਤੇ ਔਰਤਾਂ ਲਈ ਜ਼ਰੂਰੀ ਜਾਂਚ ਅਤੇ ਇਲਾਜ ਨੂੰ ਤਰਜੀਹ ਦਿੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਮੁਸ਼ਕਿਲਾਂ 'ਚ, ਜਾਰੀ ਹੋ ਗਿਆ ਨੋਟਿਸ
ਇਸ ਯੋਜਨਾ ਦੇ ਹਿੱਸੇ ਵਜੋਂ, ਅੰਬਾਨੀ ਨੇ 50,000 ਬੱਚਿਆਂ ’ਚ ਜਮਾਂਦਰੂ ਦਿਲ ਦੀ ਬਿਮਾਰੀ ਲਈ ਮੁਫਤ ਜਾਂਚ ਅਤੇ ਇਲਾਜ, 50,000 ਔਰਤਾਂ ’ਚ ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਮੁਫਤ ਜਾਂਚ ਅਤੇ ਇਲਾਜ ਅਤੇ 10,000 ਕਿਸ਼ੋਰ ਕੁੜੀਆਂ ਲਈ ਸਰਵਾਈਕਲ ਕੈਂਸਰ ਦੇ ਮੁਫਤ ਟੀਕਾਕਰਨ ਦਾ ਵਾਅਦਾ ਕੀਤਾ ਗਿਆ ਹੈ। ਇਹ ਪਹਿਲ ਸਰ ਐੱਚ. ਐੱਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੀ 10 ਵੀਂ ਵਰ੍ਹੇਗੰਢ ਮੌਕੇ ਐਲਾਨ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ
NEXT STORY