ਅੰਮ੍ਰਿਤਸਰ (ਸੁਮੀਤ) - ਫਾਇਨੈਂਸ ਕਮੀਸ਼ਨ ਦੇ ਚੇਅਰਮੈਨ ਐੱਨ. ਕੇ ਸਿੰਘ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਵਿੱਤ ਦੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਇਲਾਹੀ ਬਾਣੀ ਦਾ ਕੀਰਤਨ ਸੁਣਨ ਤੋਂ ਬਾਅਦ ਸੂਚਨਾ ਅਧਿਕਾਰੀ ਕੋਲੋਂ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਲਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ, ਮੀਤ ਸਕੱਤਰ ਹਰਜਿੰਦਰ ਸਿੰਘ, ਐਡੀ. ਮੈਨੇਜਰ ਮੁਖਤਿਆਰ ਸਿੰਘ, ਸੂਚਨਾ ਅਧਿਕਾਰੀ ਹਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਐੱਨ. ਕੇ. ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੀ ਅਰਥ ਵਿਵਸਥਾ 'ਤੇ ਵਿਚਾਰ-ਚਰਚਾ ਕਰਨ ਲਈ ਆਇਆ ਹਾਂ। ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ-ਸ਼ਾਂਤੀ ਦੀ ਅਰਦਾਸ ਕਰਨ ਤੋਂ ਬਾਅਦ ਇਥੇ ਆ ਕੇ ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਅਧਿਕਾਰੀਆਂ ਵਲੋਂ ਜੋ ਮਾਣ-ਸਨਮਾਨ ਮੈਨੂੰ ਮਿਲਿਆ ਹੈ, ਕਦੇ ਨਹੀਂ ਭੁਲਾ ਸਕਦਾ। ਕਿਸਾਨਾਂ ਦੀ ਫਸਲ ਲਈ ਕੈਸ਼ ਕ੍ਰੈਡਿਟ ਲਿਮਟ ਸਬੰਧੀ 31 ਹਜ਼ਾਰ ਦੀ ਮੁਆਫ਼ੀ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ 30 ਹਜ਼ਾਰ ਰੈਂਟ ਵੇਵਰ ਦੀ ਜੋ ਗੱਲ ਹੋ ਰਹੀ ਹੈ, ਉਸ ਲਈ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਇਸ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜੋ 6 ਹਫ਼ਤਿਆਂ 'ਚ ਆਪਣੀ ਰਿਪੋਰਟ ਦੇਵੇਗੀ।
ਚੰਡੀਗੜ੍ਹ : ਰੈਲੀ ਗਰਾਊਂਡ 'ਚ ਅੰਨ-ਪਾਣੀ ਤਿਆਗ ਧਰਨੇ 'ਤੇ ਡਟੇ ਕਿਸਾਨ
NEXT STORY