ਲੁਧਿਆਣਾ (ਅਨਿਲ)- ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਹਵਾਸ ’ਚ ਖਾਸੀ ਰੋਡ ’ਤੇ 11 ਦਸੰਬਰ ਨੂੰ 2 ਧਿਰਾਂ ਵਿਚਕਾਰ ਜ਼ਮੀਨੀ ਵਿਵਾਦ ਕਾਰਨ ਹੋਏ ਲੜਾਈ-ਝਗੜੇ ’ਚ ਇਕ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਥਾਣਾ ਮੇਹਰਬਾਨ ਦੀ ਪੁਲਸ ਨੇ ਮ੍ਰਿਤਕ ਸੁਖਜੀਤ ਸਿੰਘ ਬੱਬੂ ਦੇ ਦੋਸਤ ਕੁਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ 5 ਲੋਕਾਂ ਖਿਲਾਫ ਕਤਲ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਏ.ਸੀ.ਪੀ. ਈਸਟ ਸੁਮਿਤ ਸੂਦ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਸੁਖਦੇਵ ਸਿੰਘ ਪੱਪਾ, ਨਵਤੇਜ ਸਿੰਘ ਤੇਜੀ, ਦਮਨਪ੍ਰੀਤ ਸਿੰਘ ਦਮਨ, ਇਕਬਾਲ ਇੰਦਰ ਸਿੰਘ ਅਕਾਲੀ ਅਤੇ ਜਗਤਾਰ ਸਿੰਘ ਸਾਰੇ ਨਿਵਾਸੀ ਖਾਸੀ ਕਲਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦਾ PM ਮੋਦੀ ਦੇ ਨਾਂ ਸੰਦੇਸ਼ ; ''ਅੰਨਦਾਤਾ ਨੂੰ ਮਰਨ ਵਰਤ 'ਤੇ ਬੈਠਣ ਲਈ ਹੋਣਾ ਪਿਆ ਮਜਬੂਰ...''
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਨਾਮਜ਼ਦ ਮੁੱਖ ਮੁਲਜ਼ਮ ਸੁਖਦੇਵ ਸਿੰਘ ਪੱਪਾ ਪੁੱਤਰ ਗੁਰਬਚਨ ਸਿੰਘ ਸੀ.ਐੱਮ.ਸੀ. ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਨਿਗਰਾਨੀ ਲਈ ਸੀ.ਐੱਮ.ਸੀ. ਹਸਪਤਾਲ ਵਿਚ ਪੁਲਸ ਕਰਮਚਾਰੀ ਤਾਇਨਾਤ ਕੀਤੇ ਹੋਏ ਹਨ, ਜਦ ਡਾਕਟਰਾਂ ਵਲੋਂ ਮੁਲਜ਼ਮ ਨੂੰ ਡਿਸਚਾਰਜ ਕੀਤਾ ਜਾਵੇਗਾ। ਉਸ ਤੋਂ ਬਾਅਦ ਤੁਰੰਤ ਪੁਲਸ ਮੁਲਜ਼ਮ ਸੁਖਦੇਵ ਸਿੰਘ ਗਿੱਲ ਨੂੰ ਗ੍ਰਿਫਤਾਰ ਕਰੇਗੀ।
ਏ.ਸੀ.ਪੀ. ਸੂਦ ਨੇ ਦੱਸਿਆ ਕਿ ਬਾਕੀ 4 ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਕਈ ਟੀਮਾਂ ਵੱਖ-ਵੱਖ ਜਗ੍ਹਾ ’ਤੇ ਛਾਪੇਮਾਰੀ ਕਰ ਰਹੀਆਂ ਹਨ। ਜਲਦ ਹੀ ਬਾਕੀ ਫਰਾਰ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਕੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕਾਰ ਸਵਾਰ ਨੌਜਵਾਨਾਂ ਦਾ ਕਾਰਾ ; ਨਾਕਾ ਦੇਖ ਭਜਾ ਲਈ ਕਾਰ, ਜਾਂਦੇ-ਜਾਂਦੇ ਪੁਲਸ ਪਾਰਟੀ 'ਤੇ ਚਲਾ'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
GST ਮੋਬਾਈਲ ਵਿੰਗ ਨੇ ਬੋਗਸ ਬਿਲਿੰਗ ਮਾਮਲੇ ’ਚ ਨਾਮੀ ਕਾਰੋਬਾਰੀਆਂ ਨੂੰ ਕੀਤਾ ਗ੍ਰਿਫਤਾਰ
NEXT STORY