ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਕ ਬਹੁਤ ਹੀ ਅਹਿਮ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਵੇਗਾ। ਪੰਜਾਬ ਯੂਨੀਵਰਸਿਟੀ ਪੰਜਾਬ ਦੇ ਕੋਲ ਹੀ ਰਹੇਗੀ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਯੂਨੀਵਰਸਿਟੀ ਦੀ ਸਥਿਤੀ ਬਾਰੇ ਸੰਸਦ ਵਿੱਚ ਮੁੱਦਾ ਉਠਾਇਆ ਅਤੇ ਭਾਰਤ ਸਰਕਾਰ ਤੋਂ ਭਰੋਸਾ ਮਿਲਿਆ ਹੈ ਕਿ ਇਸ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਟਵਿੱਟਰ 'ਤੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਦ 'ਚ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਿਆ ਗਿਆ ਸੀ, ਜਿਸ 'ਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਕੋਈ ਯੋਜਨਾ ਨਹੀਂ ਹੈ।
ਇਹ ਵੀ ਪੜ੍ਹੋ : ਡਾਕਟਰਾਂ ਨੂੰ ਦੋਸ਼ੀ ਠਹਿਰਾ ਰਹੇ ਸਿਹਤ ਮੰਤਰੀ ਦੀਆਂ ਅੱਖਾਂ ਖੋਲ੍ਹਣ ਵਾਲਾ ਹੈ PGI ਦਾ ਫ਼ੈਸਲਾ : ਪ੍ਰਤਾਪ ਬਾਜਵਾ
ਰਾਜ ਸਭਾ 'ਚ ਮੈਂਬਰ ਸਾਹਨੀ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਕਿਹਾ ਕਿ ਮੰਤਰਾਲੇ ਨੇ ਯੂਨੀਵਰਸਿਟੀਆਂ/ਕਾਲਜਾਂ ਦੇ ਵਿਰਾਸਤੀ, ਮੌਜੂਦਾ ਸਟਾਫ ਦੀ ਐਡਜਸਟਮੈਂਟ ਅਤੇ ਸਬੰਧਿਤ ਕਾਲਜਾਂ ਦੀ ਮਾਨਤਾ ਦੇ ਮੁੱਦੇ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਰਗੇ ਅਦਾਰਿਆਂ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਨਾ ਬਦਲਣ ਦਾ ਨੀਤੀਗਤ ਫੈਸਲਾ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜ਼ੀਰਾ 'ਚ ਸ਼ਰਾਬ ਮਿੱਲ ਦੇ ਬਾਹਰ ਕਿਸਾਨਾਂ ਵੱਲੋਂ ਲਾਏ ਧਰਨੇ 'ਚ ਪਹੁੰਚੇ ਖਹਿਰਾ, ਸਮਰਥਨ ਦਿੰਦਿਆਂ ਕਹੀ ਇਹ ਗੱਲ
NEXT STORY