ਫ਼ਤਹਿਗੜ੍ਹ ਸਾਹਿਬ (ਬਿਪਨ): ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੇ ਯਕੀਨ ਨਹੀਂ ਕਰਨਾ ਚਾਹੀਦਾ। ਇਹ ਕਹਿਣਾ ਸੀ ਫ਼ਤਹਿਗੜ੍ਹ ਸਾਹਿਬ ਦੀ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਦਾ। ਡਾਕਟਰ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਵੀ ਕੋਰੋਨਾ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਫੈਲਾਈ ਜਾਂਦੀ ਅਫ਼ਵਾਹ 'ਤੇ ਉਹ ਯਕੀਨ ਨਾ ਕਰਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 500 ਤੋਂ ਵੱਧ ਲੋਕਾਂ ਦੇ ਟੈਸਟ ਹੋ ਚੁੱਕੇ ਹਨ। ਕੋਰੋਨਾ ਵਾਇਰਸ ਤੋਂ ਬਚਣ ਲਈ ਸਾਨੂੰ ਭੀੜ ਵਾਲੇ ਇਲਾਕਿਆਂ ਵਿਚ ਨਹੀਂ ਜਾਣਾ ਚਾਹੀਦਾ ਅਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ : ਜਬਰ-ਜ਼ਿਨਾਹ ਮਗਰੋਂ ਬੱਚੀ ਦੇ ਕਤਲ ਦੇ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ
NEXT STORY