ਜਲੰਧਰ- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪਾਰਟੀ ਅਤੇ ਆਮ ਆਦਮੀ ਪਾਰਟੀ 'ਚ ਗਠਬੰਧਨ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਾਕਾਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਕਿਸੇ ਵੀ ਪਾਰਟੀ ਨਾਲ ਕੋਈ ਗਠਬੰਧਨ ਨਹੀਂ ਕਰੇਗੀ।
ਇਹ ਵੀ ਪੜ੍ਹੋ- ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਕੀਤਾ ਸਸਪੈਂਡ (ਵੀਡੀਓ)
ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਅਤੇ ਟਵਿੱਟਰ ਹੈਂਡਲ ਰਾਹੀਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਕਿਸੇ ਪਾਰਟੀ ਨਾਲ ਕੋਈ ਗਠਬੰਧਨ ਨਹੀਂ ਕਰੇਗੀ ਸਾਨੂੰ ਫਲਾਈਆਂ ਜਾ ਰਹੀਆਂ ਇਨ੍ਹਾਂ ਬੇਤੁਕੀ ਅਫਵਾਹਾਂ ਤੋਂ ਬਚਣ ਦੀ ਲੋੜ ਹੈ।
ਇਹ ਵੀ ਪੜ੍ਹੋ- ਸ਼ਹੀਦ ਕਿਸਾਨਾਂ ਬਾਰੇ ਤੋਮਰ ਨੇ ਸੰਸਦ ਦੇ ਪਵਿੱਤਰ ਸਦਨ ’ਚ ਕੁਫਰ ਤੋਲਿਆ : ਲੱਖੋਵਾਲ
ਰਾਘਵ ਚੱਢਾ ਦਾ ਵੀ ਆਇਆ ਸਪੱਸ਼ਟੀਕਰਨ
ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਵਲੋਂ ਵੀ ਐਤਵਾਰ ਨੂੰ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦੀ ਪਾਰਟੀ ਨੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਹੈ ਅਤੇ ਅਜਿਹੀ ਕੋਈ ਗੱਲਬਾਤ ਨਹੀਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਗੱਲਬਾਤ ਨਹੀਂ ਕਰ ਰਹੇ ਹਾਂ। ਉਨ੍ਹਾਂ ਦੋਵਾਂ ਪਾਰਟੀਆਂ ਵਿਚਾਲੇ ਸੰਭਾਵਿਤ ਗਠਜੋੜ ਬਾਰੇ ਚੱਲ ਰਹੀਆਂ ਅਫਵਾਹਾਂ 'ਤੇ ਇਹ ਸਪੱਸ਼ਟੀਕਰਨ ਦਿੱਤਾ।
ਸ਼ਹੀਦ ਕਿਸਾਨਾਂ ਬਾਰੇ ਤੋਮਰ ਨੇ ਸੰਸਦ ਦੇ ਪਵਿੱਤਰ ਸਦਨ ’ਚ ਕੁਫਰ ਤੋਲਿਆ : ਲੱਖੋਵਾਲ
NEXT STORY