ਮੋਹਾਲੀ (ਪਰਦੀਪ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੁਰੱਖਿਆ ਅਤੇ ਅਮਨ-ਕਾਨੂੰਨ ਸਥਿਤੀ ਦੇ ਮੱਦੇਨਜ਼ਰ ਐੱਸ. ਬੀ. ਐੱਸ. ਅੰਤਰਰਾਸ਼ਟਰੀ ਏਅਰਪੋਰਟ ਮੋਹਾਲੀ ਅਤੇ ਇਸ ਦੇ ਨਾਲ ਲੱਗਦੇ 5 ਕਿਲੋਮੀਟਰ ਘੇਰੇ ਦੇ (ਰੇਡੀਅਸ) ਏਰੀਏ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਐਲਾਨਿਆ ਹੈ। ਇਸ ਦੇ ਨਾਲ ਹੀ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।
ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਇਲਾਕੇ 'ਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ ਅਤੇ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 8 ਮਈ, 2023 ਤੱਕ ਲਾਗੂ ਰਹਿਣਗੇ।
ਲਾਪ੍ਰਵਾਹੀ ਦੀ ਹੱਦ! ਵੈਂਟੀਲੇਟਰ ਨਾ ਹੋਣ ਤੇ ਮਾਂ-ਪਿਓ ਨੂੰ ਦੇ ਦਿੱਤਾ ਐਂਬੂ ਬੈਗ, ਨਵਜਾਤ ਦੀ ਮੌਤ
NEXT STORY