ਡੇਰਾਬੱਸੀ (ਜ.ਬ.) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਤੇ ਸਰਕਾਰੀ ਦਫ਼ਤਰਾਂ ਨੂੰ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਲਿਜਾਣ ਦੇ ਆਪਣੇ ਵਾਅਦੇ ਮੁਤਾਬਕ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕ ਸਭਾਂ ਚੋਣਾਂ ਬਾਅਦ ਫਿਰ ਤੋਂ ਸ਼ੁਰੂ ਕੀਤੇ ਗਏ ਹਨ ਤਾਂ ਜੋ ਮੌਕੇ ’ਤੇ ਮੌਜੂਦ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾ ਸਕਣ। ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹੰਡੇਸਰਾ ਵਿਖੇ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ’ਚ ਸ਼ਮੂਲੀਅਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇਸ਼ ਦੇ ਕਿਸੇ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਨੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਆਉਣ ਦੀ ਬਜਾਏ ਸਰਕਾਰੀ ਮੁਲਾਜ਼ਮਾਂ ਨੂੰ ਲੋਕਾਂ ਦੇ ਘਰਾਂ ਤੱਕ ਭੇਜਣਾ ਸ਼ੁਰੂ ਕੀਤਾ ਹੈ।
ਇਹ ਵੀ ਪੜ੍ਹੋ : ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਕਰਵਾ ਰਹੇ ਸੀ ਅਨੰਦ ਕਾਰਜ, ਮੌਕੇ 'ਤੇ ਪੁੱਜ ਗਏ ਨਿਹੰਗ ਸਿੰਘ
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ 1076 ਨੰਬਰ ਡਾਇਲ ਕਰ ਕੇ ਪੰਜਾਬ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ 43 ਸੇਵਾਵਾਂ ਹਾਸਲ ਕਰਨ ਵਾਸਤੇ ਸਬੰਧਿਤ ਮੁਲਾਜ਼ਮਾਂ ਨੂੰ ਘਰ ਹੀ ਬੁਲਾ ਸਕਦੇ ਹਨ, ਜੋ ਬਕਾਇਦਾ ਸਮਾਂ ਦੇ ਕੇ ਅਤੇ ਲੋੜੀਂਦੇ ਦਸਤਾਵੇਜ਼ ਕੋਲ ਰੱਖਣ ਬਾਰੇ ਦੱਸ ਕੇ ਘਰ ਆਉਣਗੇ। ਇਨ੍ਹਾਂ ਕੈਂਪਾਂ ’ਚ ਵੀ ਉਕਤ 43 ਸੇਵਾਵਾਂ ਜਿਨ੍ਹਾਂ ’ਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਦੇ ਸੀਨੀਅਰ ਆਗੂ ਪਰਦੀਪ ਛਾਬੜਾ ਦਾ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸੀ ਬੀਮਾਰ (ਵੀਡੀਓ)
ਇਸ ਮੌਕੇ ਉਨ੍ਹਾਂ ਨੇ ਕੈਂਪ ’ਚ ਆਏ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਖ਼ੁਦ ਉਨ੍ਹਾਂ ਨੂੰ ਕੈਂਪ ’ਚ ਪੁੱਜੇ ਮੁਲਾਜ਼ਮਾਂ ਰਾਹੀਂ ਹੱਲ ਕਰਵਾਉਣ ’ਚ ਡੂੰਘੀ ਦਿਲਚਸਪੀ ਦਿਖਾਈ। ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਦੇ ਇਸ ਫਲੈਗਸ਼ਿੱਪ ਪ੍ਰੋਗਰਾਮ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹਰ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਬਦਲਵੀਆਂ ਸਬ ਡਵੀਜ਼ਨਾਂ ’ਚ ਇਹ ਕੈਂਪ ਸਬੰਧਤ ਐੱਸ. ਡੀ. ਐੱਮ. ਦੀ ਅਗਵਾਈ ’ਚ ਲਾਇਆ ਜਾਂਦਾ ਹੈ, ਜਿੱਥੇ 13-14 ਵਿਭਾਗਾਂ ਦੇ ਅਧਿਕਾਰੀ ਤੇ ਮੁਲਾਜ਼ਮ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਮੌਕੇ ’ਤੇ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਦੀਆਂ ਅਰਜ਼ੀਆਂ ਪ੍ਰਾਪਤ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਜ਼ਿਮਨੀ ਚੋਣ: ਪਿਤਾ ਚੁੰਨੀ ਲਾਲ ਭਗਤ ਦਾ ਆਸ਼ੀਰਵਾਦ ਲੈ ਕੇ 'ਆਪ' ਦੇ ਉਮੀਦਵਾਰ ਮੋਹਿੰਦਰ ਭਗਤ ਨੇ ਪਾਈ ਵੋਟ
NEXT STORY