ਬੁਢਲਾਡਾ, (ਮਨਜੀਤ)- ਨਗਰ ਕੋਂਸਲ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਪੁਲਸ ਮੁੱਖੀ ਸੁਰੇਂਦਰ ਲਾਂਬਾ ਆਈ.ਪੀ.ਐੱਸ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਦੇਰ ਰਾਤ ਡੀ.ਐੱਸ.ਪੀ ਬੁਢਲਾਡਾ ਪ੍ਰਭਜੋਤ ਕੌਰ ਵੱਲੋਂ ਸ਼ਹਿਰ ਵਿੱਚ ਭਾਰੀ ਫੋਰਸ ਲੈ ਕੇ ਫਲੈਗ ਮਾਰਚ ਕੀਤਾ ਗਿਆ ਅਤੇ ਡਿਊਟੀ ਕਰ ਰਹੇ ਮੁਲਾਜਮਾਂ ਦੀ ਚੈਕਿੰਗ ਕੀਤੀ। ਡੀ.ਐੱਸ.ਪੀ ਨੇ ਕਿਹਾ ਕਿ 14 ਫਰਵਰੀ ਨੂੰ ਵੋਟਾਂ ਦੌਰਾਨ ਵੋਟਰ ਸਹੀ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਮਨਪਸੰਦ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਵੋਟਾਂ ਦੌਰਾਨ ਕਿਸੇ ਵੀ ਵੋਟਰ ਨੂੰ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਹ ਬਿਨ੍ਹਾਂ ਡਰ ਅਤੇ ਭੈਅ ਤੋਂ ਆਪਣੀ ਵੋਟ ਦਾ ਅਧਿਕਾਰ ਕਰਨ। ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਹੁੱਲੜਬਾਜੀ ਅਤੇ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਸ਼ਰਾਰਤੀ ਅਨਸਰ ਸ਼ਰਾਰਤ ਕਰਦਾ ਫੜਿਆ ਗਿਆ। ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਇਸ ਮੌਕੇ ਥਾਣਾ ਸਿਟੀ ਬੁਢਲਾਡਾ ਦੇ ਮੁੱਖੀ ਜਸਪਾਲ ਸਿੰਘ, ਥਾਣਾ ਸਦਰ ਦੇ ਮੁੱਖੀ ਸੁਰਜਨ ਸਿੰਘ, ਕਮਾਂਡੋ ਫੋਰਸ ਅਤੇ ਮਹਿਲਾ ਪੁਲਿਸ ਵੀ ਮੌਜੂਦ ਸੀ।
ਕੈਪਟਨ ਸਰਕਾਰ ਵੱਲੋਂ ਰੋਡ ਟੈਕਸ ਵਧਾਉਣਾ ਲੋਕਾਂ ਦੀ ਜੇਬ ’ਤੇ ਡਾਕਾ : ਅਮਨ ਅਰੋੜਾ
NEXT STORY