ਫਗਵਾੜਾ (ਜਲੋਟਾ) : ਪੰਜਾਬ ਸਰਕਾਰ 'ਚ ਭਵਨ ਅਤੇ ਸੜਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਅੱਜ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਆਪ ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਨਗਰ ਨਿਗਮ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ, ਆਪ ਹਲਕਾ ਫਗਵਾੜਾ ਦੇ ਇੰਚਾਰਜ ਹਰਜੀ ਮਾਨ, ਉਦਯੋਗਪਤੀ ਲੱਖਣਪਾਲ ਉੱਪਲ, ਕੈਲਾਸ਼ ਨਾਥ ਸ਼ਰਮਾ, ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ (ਰਜਿ.) ਫਗਵਾੜਾ ਦੇ ਪ੍ਰਧਾਨ ਪ੍ਰਦੀਪ ਧੀਮਾਨ, ਗੁਰਮੁੱਖ ਸਿੰਘ ਨਾਮਧਾਰੀ ਸਮੇਤ ਹੋਰ ਪਤਵੰਤਿਆਂ ਦੀ ਮੌਜੂਦਗੀ 'ਚ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰਿਸ਼ਵਤ ਲੈਂਦੇ ਹੋਏ ਫੜੇ ਗਏ ਰੋਪੜ ਰੇਂਜ ਦੇ ਮੁਅੱਤਲ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਸਖਤ ਕਾਰਵਾਈ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਸਮੇਤ ਅਧਿਕਾਰੀ ਨੂੰ ਬਚਾਉਣ ਵਾਲੀ ਨਹੀਂ ਹੈ ਅਤੇ ਇਸ ਦਿਸ਼ਾ 'ਚ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਕਰੱਪਸ਼ਨ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਪੂਰੀ ਸਖਤੀ ਨਾਲ ਲਾਗੂ ਕਰਕੇ ਵਿਖਾਇਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਮੁਅੱਤਲ ਕੀਤੇ ਗਏ ਡੀਆਈਜੀ ਭੁੱਲਰ ਦੇ ਮਾਮਲੇ 'ਚ ਜੇਕਰ ਪੰਜਾਬ ਪੁਲਸ ਦੇ ਕਿਸੇ ਵੀ ਪੁਲਸ ਅਧਿਕਾਰੀ ਦਾ ਨਾਮ ਭ੍ਰਿਸ਼ਟਾਚਾਰ 'ਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਆਪ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਖਤ ਕਾਰਵਾਈ ਨੂੰ ਪੂਰਾ ਕਰੇਗੀ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ETO ਤੇ ਮੋਹਿੰਦਰ ਭਗਤ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਹੋਏ ਨਤਮਸਤਕ
ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ 'ਚ ਹਾਲ ਦੇ ਦਿਨਾਂ 'ਚ ਆਏ ਹੜ੍ਹਾਂ ਕਾਰਨ ਕਰੀਬ 8500 ਕਿਲੋਮੀਟਰ ਖੇਤਰ ਦੀਆਂ ਸੜਕਾਂ ਖਰਾਬ ਹੋਈਆਂ ਹਨ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਸੂਬੇ 'ਚ 2500 ਦੇ ਕਰੀਬ ਪੁਲ ਵੀ ਬੁਰੀ ਤਰ੍ਹਾਂ ਨਾਲ ਖਰਾਬ ਅਤੇ ਢਹਿ-ਢੇਰੀ ਹੋਏ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਖਰਾਬ ਹੋਈਆਂ ਸੜਕਾਂ ਅਤੇ ਪੁਲਾਂ ਨੂੰ ਜਲਦ ਤੋਂ ਜਲਦ ਠੀਕ ਕਰਨ ਅਤੇ ਇਹਨਾਂ ਦੀ ਨਵੇਂ ਸਿਰੇ ਤੋਂ ਉਸਾਰੀ ਕਰਨ ਲਈ ਸਰਕਾਰ ਵੱਲੋਂ ਹਰ ਪੱਖੋਂ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਸਰਕਾਰੀ ਤੌਰ 'ਤੇ ਟੈਂਡਰ ਆਦਿ ਦਾ ਪ੍ਰੋਸੈਸ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ 'ਚ ਕਰੀਬ 19500 ਕਿਲੋਮੀਟਰ ਵਰਗ ਇਲਾਕੇ 'ਚ ਆਉਂਦੀਆਂ ਖਰਾਬ ਸੜਕਾਂ ਨੂੰ ਚੌੜਾ ਕਰਨ ਅਤੇ ਇਹਨਾਂ ਦੀ ਮੁੜ ਉਸਾਰੀ, ਰਿਪੇਅਰ ਕਰਨ ਲਈ ਸਰਕਾਰੀ ਤੌਰ 'ਤੇ ਟੈਂਡਰ ਪਹਿਲਾਂ ਤੋਂ ਹੀ ਕੀਤੇ ਜਾ ਚੁੱਕੇ ਹਨ।
ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਹਰ ਪੱਖੋਂ ਕੀਤਾ ਜਾ ਰਿਹੈ ਮਜ਼ਬੂਤ
ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਗੈਂਗਸਟਰਾਂ ਆਦਿ ਖਿਲਾਫ ਬੇਹੱਦ ਸਖਤ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਪੁਲਸ ਨੂੰ ਸੂਬੇ 'ਚ ਆਮ ਜਨਤਾ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਹ ਸਭ ਉਪਰਾਲੇ ਕਰਨ ਨੂੰ ਹੁਕਮ ਜਾਰੀ ਕੀਤੇ ਗਏ ਹਨ ਜੋ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਹਨ। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ 'ਚ ਆਪ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਆਪਣਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਆਪ ਆਗੂਆਂ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਦੇ ਬੈਂਕ ਖਾਤੇ 'ਚ ਸਰਕਾਰੀ ਤੌਰ 'ਤੇ 1100 ਰੁਪਏ ਦੀ ਰਕਮ ਹਰ ਮਹੀਨੇ ਆਇਆ ਕਰੇਗੀ। ਉਹਨਾਂ ਕਿਹਾ ਕਿ ਆਪ ਸਰਕਾਰ ਬਹੁਤ ਜਲਦ ਔਰਤਾਂ ਦੇ ਨਾਲ ਕੀਤੇ ਗਏ ਇਸ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ : ਪਟਾਕੇ ਚਲਾਉਂਦੇ ਸਮੇਂ 5 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ
ਕੇਂਦਰ ਸਰਕਾਰ ਪੰਜਾਬ ਸਰਕਾਰ ਨਾਲ ਕਰ ਰਹੀ ਹੈ ਹਰ ਪੱਖੋਂ ਮਤਰਿਆ ਸਲੂਕ
ਮੰਤਰੀ ਹਰਭਜਨ ਸਿੰਘ ਈਟੀਓ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਸੂਬਾ ਸਰਕਾਰ ਦੇ ਨਾਲ ਹਰ ਪੱਖੋਂ ਮਤਰਿਆ ਵਿਵਹਾਰ ਹੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਹਰ ਸਰਕਾਰੀ ਨੀਤੀ ਮੌਜੂਦਾ ਆਪ ਸਰਕਾਰ ਦੀਆਂ ਲੋਕ ਹਿੱਤਾਂ ਨੂੰ ਸਮਰਪਿਤ ਸੋਚ ਦੇ ਉਲਟ ਹੁੰਦੀਆਂ ਹਨ ਅਤੇ ਇਹ ਕਾਰਜ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਪੰਜਾਬ 'ਚ ਜਦੋਂ ਕੁਦਰਤੀ ਤੌਰ 'ਤੇ ਅੱਜ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ ਜਿੱਥੇ ਸੂਬੇ 'ਚ ਰਹਿਣ ਵਾਲੇ ਲੋਕਾਂ ਨੂੰ ਵੱਡੀਆਂ ਔਕੜਾਂ 'ਚ ਪਾਇਆ ਹੋਇਆ ਹੈ, ਇਸ ਵੇਲੇ ਵੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਮੁਆਵਜ਼ੇ ਦੇ ਨਾਮ ਤੇ ਸਿਰਫ ਝੂਠੇ ਦਾਅਵੇ ਅਤੇ ਚੰਦ ਕਰੋੜ ਦੇਣ ਦਾ ਐਲਾਨ ਕਰ ਭੈੜਾ ਮਜ਼ਾਕ ਹੀ ਕੀਤਾ ਗਿਆ ਜਾਪ ਰਿਹਾ ਹੈ ਪਰ ਆਪ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਹਰ ਪੱਖੋਂ ਵਚਨਬੱਧ ਹੈ ਅਤੇ ਹਮੇਸ਼ਾ ਰਹੇਗੀ। ਮੁੱਖ ਮੰਤਰੀ ਮਾਨ ਵੱਲੋਂ ਸੂਬੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਹਿੰਦੇ ਲੋਕਾਂ ਲਈ ਉਹ ਸਭ ਕੀਤਾ ਜਾ ਰਿਹਾ ਹੈ, ਜੋ ਸਮੇਂ ਦੀ ਮੰਗ ਹੈ। ਇਸ ਤਹਿਤ ਹੀ ਸਰਕਾਰ ਵੱਲੋਂ ਸੂਬੇ 'ਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਕਿਸਾਨ ਵੀਰਾਂ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੀ ਸਰਕਾਰੀ ਤੌਰ 'ਤੇ ਦਿੱਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੋਪੜ ਰੇਂਜ ਨੂੰ ਮਿਲਿਆ ਨਵਾਂ DIG, ਇੱਕ ਹੋਰ IPS ਦਾ ਹੋਇਆ ਤਬਾਦਲਾ
NEXT STORY