ਜਲੰਧਰ/ਚੰਡੀਗੜ੍ਹ- ਪੰਜਾਬ 'ਚ ਅੱਜ ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸਵੇਰੇ ਦੇ ਸਮੇਂ ਕੁਝ ਇਲਾਕਿਆਂ ਵਿੱਚ ਹਲਕੀ ਠੰਡ ਮਹਿਸੂਸ ਕੀਤੀ ਗਈ, ਪਰ ਜਿਵੇਂ ਹੀ ਦਿਨ ਚੜ੍ਹਿਆ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਸਾਫ਼ ਰਹਿਣ ਅਤੇ ਤਿੱਖੀ ਧੁੱਪ ਨਿਕਲਣ ਦੀ ਉਮੀਦ ਹੈ। ਕਿਸੇ ਵੀ ਤਰ੍ਹਾਂ ਦੀ ਕੋਈ ਮੀਂਹ ਜਾਂ ਤੂਫ਼ਾਨ ਦੀ ਸੰਭਾਵਨਾ ਨਹੀਂ ਹੈ, ਜਿਸ ਕਾਰਨ ਦਿਨ ਦੌਰਾਨ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ
ਹਾਲਾਂਕਿ ਸਵੇਰੇ ਅਤੇ ਰਾਤ ਦੇ ਸਮੇਂ ਹਲਕੀ ਠੰਡ ਬਣੀ ਰਹਿ ਸਕਦੀ ਹੈ। ਕੁੱਲ ਮਿਲਾ ਕੇ ਅੱਜ ਪੰਜਾਬ ਵਿੱਚ ਮੌਸਮ ਸਥਿਰ ਅਤੇ ਸੁਹਾਵਣਾ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਪ ਆਉਣ ਵਾਲੇ ਦਿਨਾਂ 'ਚ ਤਾਪਮਾਨ ਤੇਜ਼ੀ ਨਾਲ ਵਧੇਗਾ, ਜਿਸ ਨਾਲ ਮਾਰਚ ਮਹੀਨੇ ਹੀ ਮਈ ਵਰਗੀ ਗਰਮੀ ਦਾ ਅਹਿਸਾਸ ਹੋਵੇਗਾ ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ
ਵੱਧ ਤੋਂ ਵੱਧ ਤਾਪਮਾਨ
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਸੂਬੇ ‘ਚ ਆਮ ਨਾਲੋਂ 7.1 ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 33.6 ਡਿਗਰੀ ਰਿਹਾ।
ਇਹ ਵੀ ਪੜ੍ਹੋ- ਪੰਜਾਬ: ਜਵਾਕ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ, ਤੜਫ਼-ਤੜਫ਼ ਹੋਈ ਮੌਤ
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.7 ਡਿਗਰੀ, ਲੁਧਿਆਣਾ ਦਾ 32.2 ਡਿਗਰੀ, ਪਟਿਆਲਾ 33.2 ਡਿਗਰੀ, ਬਠਿੰਡਾ 32.8 ਡਿਗਰੀ, ਫਰੀਦਕੋਟ ਦਾ 33.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.0 ਡਿਗਰੀ, ਫਿਰੋਜ਼ਪੁਰ ਦਾ 33.3 ਡਿਗਰੀ, ਹੁਸ਼ਿਆਰਪੁਰ ਦਾ 31.4 ਡਿਗਰੀ, ਮੁਹਾਲੀ ਦਾ 32.0 ਡਿਗਰੀ, ਪਠਾਨਕੋਟ ਦਾ 31.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 31.3 ਡਿਗਰੀ, ਰੋਪੜ ਦਾ 31.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...
NEXT STORY