ਲੁਧਿਆਣਾ (ਗਣੇਸ਼)- ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੀ ਕਾਰਜਕਾਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਸਕੱਤਰ ਐਡਵੋਕੇਟ ਪਰਮਿੰਦਰ ਪਾਲ ਸਿੰਘ ਲਾਡੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਲੁਧਿਆਣਾ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਦੇ ਸਮਰਥਨ ਵਿੱਚ 18 ਨਵੰਬਰ ਦਿਨ ਸੋਮਵਾਰ ਨੂੰ 'ਨੋ ਵਰਕ ਡੇਅ' ਮਨਾਉਣ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਥੀ ਐਡਵੋਕੇਟ ਹਿਮਾਸ਼ੂ ਅਰੋੜਾ ਅਤੇ ਗੌਰਵ ਅਰੋੜਾ 'ਤੇ ਉਨ੍ਹਾਂ ਦੇ ਘਰ ਦੇ ਬਾਹਰ ਹੀ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਮਾਮਲੇ 'ਚ ਪੁਲਿਸ ਨੇ ਅੱਜ ਤੱਕ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ- ਇੰਟਰਨੈਸ਼ਨਲ ਟੀਮ ਦੇ 'ਥੰਮ੍ਹ' ਜਾਣੇ ਜਾਂਦੇ ਕਬੱਡੀ ਖਿਡਾਰੀ ਨੇ ਸੜਕ ਕੰਢੇ ਸਫੈਦੇ ਨਾਲ ਫਾਹਾ ਲਾ ਕੇ ਕੀਤੀ ਖ਼ੁਦ.ਕੁਸ਼ੀ
ਇਸ ਮੀਟਿੰਗ 'ਚ ਕਿਹਾ ਗਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ, ਪੁਲਸ ਦੀ ਕਾਰਗੁਜ਼ਾਰੀ ਦੀ ਸਖ਼ਤ ਨਿਖੇਧੀ ਕਰਦਾ ਹੈ ਅਤੇ ਤੇ ਸਾਰਾ ਕਾਨੂੰਨੀ ਭਾਈਚਾਰਾ ਆਪਣੇ ਸਹਿਯੋਗੀਆਂ ਨਾਲ ਖੜ੍ਹਾ ਹੈ। ਇਸ ਦੌਰਾਨ ਸਾਰੇ ਮਾਣਯੋਗ ਨਿਆਂਇਕ ਅਤੇ ਮਾਲ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਸ ਮਾਮਲੇ ਵਿੱਚ ਸਹਿਯੋਗ ਕਰਨ।
ਇਹ ਵੀ ਪੜ੍ਹੋ- ਦੁਕਾਨਦਾਰ ਪਤੀ-ਪਤਨੀ 'ਤੇ ਗੋਲ਼ੀ ਚਲਾਉਣ ਵਾਲੇ ਫਾਈਨਾਂਸਰ ਦਾ ਬਿਆਨ- 'ਤਾਂ ਉਹ ਮੈਨੂੰ ਜਾਨੋਂ ਮਾਰ ਦਿੰਦੇ...!'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਕਾਨਦਾਰ ਪਤੀ-ਪਤਨੀ 'ਤੇ ਗੋਲ਼ੀ ਚਲਾਉਣ ਵਾਲੇ ਫਾਈਨਾਂਸਰ ਦਾ ਬਿਆਨ- 'ਤਾਂ ਉਹ ਮੈਨੂੰ ਜਾਨੋਂ ਮਾਰ ਦਿੰਦੇ...!'
NEXT STORY