ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ “ਜਨਤਾ ਦੀ ਵਿਧਾਨ ਸਭਾ” ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਸਦਨ ਵਿੱਚ ਨਾਰਾ ਗੂੰਜਿਆ: “ਪੰਜਾਬੀ ਕਰੇ ਪੁਕਾਰ, ਸੱਤਾ ਛੱਡੇ ਮਾਨ ਸਰਕਾਰ।” ਸਦਨ ਨੇ ਮੁੱਖ ਮੰਤਰੀ ਦੇ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਵਿਧਾਨ ਸਭਾ ਵਿੱਚ ਆਉਣ ਦੀ ਨਿੰਦਾ ਕਰਦਿਆਂ ਉਨ੍ਹਾਂ ਦੇ ਬੇਭਰੋਸਗੀ ਦੀ ਵੀ ਮੰਗ ਕੀਤੀ।
ਪ੍ਰਸਤਾਵ ਪੇਸ਼ ਕਰਦਿਆਂ ਭਾਜਪਾ ਪੰਜਾਬ ਦੇ ਵਰਕਿੰਗ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ, “ਸਰਕਾਰ ਨੂੰ ਹਾਈਕੋਰਟ ਦੇ ਹੁਕਮਾਂ ਦੀ ਕੋਈ ਪਰਵਾਹ ਨਹੀਂ ਰਹੀ ਅਤੇ ਇਹ ਕਰਮਚਾਰੀ ਵਿਰੋਧੀ ਬਣ ਚੁੱਕੀ ਹੈ।” ਉਨ੍ਹਾਂ ਦੋਸ਼ ਲਗਾਇਆ ਕਿ ਗੈਂਗਸਟਰਵਾਦ, ਡਰੱਗਸ ਕਾਰਨ ਮੌਤਾਂ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਮਸਲਿਆਂ ‘ਤੇ ਕੋਈ ਚਰਚਾ ਨਹੀਂ ਹੋ ਰਹੀ। ਉਨ੍ਹਾਂ ਕਿਹਾ, “ਆਪ ਦੀ ਰਾਜਨੀਤੀ ਝੂਠ ‘ਤੇ ਆਧਾਰਿਤ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਵਾਅਦਾ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ।” ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਨੇਤ੍ਰਿਤਵ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਅਸਲੀ ਸ਼ਾਸਨ ਦੀਆਂ ਨਾਕਾਮੀਆਂ ਤੋਂ ਧਿਆਨ ਹਟਾ ਰਿਹਾ ਹੈ।
ਘੰਟਿਆਂ ਚੱਲੀ ਚਰਚਾ ਦੇ ਸਮਾਪਨ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਆਉਣਾ “ਲੋਕਤੰਤਰ ਦਾ ਸਭ ਤੋਂ ਕਾਲਾ ਦਿਨ” ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਦੇ ਇਸ ਵਰਤਾਅ ਨੇ ਸੰਵਿਧਾਨਕ ਅਹੁਦੇ ਦੀ ਮਰਯਾਦਾ ਨੂੰ ਠੇਸ ਪਹੁੰਚਾਈ ਹੈ,” ਅਤੇ ਜੋੜਿਆ, “ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਯੋਗ ਨਹੀਂ ਹਨ।” ਅਰਵਿੰਦ ਕੇਜਰੀਵਾਲ ਤੋਂ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੂੰ ਬਚਾਓ—ਤੁਹਾਡੀ ਅਗਵਾਈ ਹੇਠ ਇਹ ਰਾਜ ਏਟੀਐਮ ਬਣ ਕੇ ਰਹਿ ਗਿਆ ਹੈ।”
ਭਾਜਪਾ ਦੇ ਕੋਮੀ ਜਨਰਕ ਸਕੱਤਰ ਤਰੁਣ ਚੁੱਘ ਨੇ ਕੜੀ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ, “ਜੇ ਛੁਪਾਉਣ ਲਈ ਕੁਝ ਨਹੀਂ, ਤਾਂ ਨਾਰਕੋ ਟੈਸਟ ਤੋਂ ਡਰ ਕਿਉਂ?” ਉਨ੍ਹਾਂ ਦੋਸ਼ ਲਗਾਇਆ ਕਿ ਮਜ਼ਦੂਰਾਂ ਦੀ ਅਣਦੇਖੀ ਹੋ ਰਹੀ ਹੈ ਅਤੇ ਕਿਹਾ, “ਕਾਮਗਾਰਾਂ ਨੂੰ ਵਾਅਦੇ ਅਨੁਸਾਰ ਰੋਜ਼ਗਾਰ ਦਾ ਸਿਰਫ਼ ਥੋੜ੍ਹਾ ਹਿੱਸਾ ਹੀ ਮਿਲ ਰਿਹਾ ਹੈ, ਜਦਕਿ ਸਰਕਾਰ ਕੇਂਦਰ ਦੀਆਂ ਯੋਜਨਾਵਾਂ ਦਾ ਸਹੀ ਤਰੀਕੇ ਨਾਲ ਲਾਭ ਲੈਣ ਵਿੱਚ ਨਾਕਾਮ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਤੀ ਕੁਪ੍ਰਬੰਧਨ, ਅਦਾਲਤੀ ਹੁਕਮਾਂ ਦੀ ਅਣਦੇਖੀ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਇਸ ਸਰਕਾਰ ਦੀ ਪਛਾਣ ਬਣ ਚੁੱਕੀ ਹੈ।”
ਐਨ.ਸੀ.ਐਸ.ਸੀ. ਦੇ ਸਾਬਕਾ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ, “ਅਨੁਸੂਚਿਤ ਜਾਤੀਆਂ ਨਾਲ ਕੀਤਾ ਗਿਆ ਇੱਕ ਵੀ ਵੱਡਾ ਵਾਅਦਾ ਪੂਰਾ ਨਹੀਂ ਹੋਇਆ।” ਭਾਜਪਾ ਦੇ ਰਾਸ਼ਟਰੀ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਜ਼ੋਰ ਦੇ ਕੇ ਕਿਹਾ, “ਸਿੱਖ ਭਾਵਨਾਵਾਂ ਦਾ ਸਤਿਕਾਰ ਸਿਰਫ਼ ਪ੍ਰਤੀਕਾਤਮਕਤਾ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ।”
ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਰਥਿਕ ਮਸਲਿਆਂ ‘ਤੇ ਚਿੰਤਾ ਜਤਾਈ ਅਤੇ ਕਿਹਾ, “ਅਸੀਂ ਇੱਕ ਵਿਰੋਧਾਭਾਸ ਦਾ ਸਾਹਮਣਾ ਕਰ ਰਹੇ ਹਾਂ—ਇੱਕ ਪਾਸੇ ਬੇਰੋਜ਼ਗਾਰੀ ਹੈ ਅਤੇ ਦੂਜੇ ਪਾਸੇ ਪ੍ਰਸ਼ਿਖਤ ਮਨੁੱਖੀ ਸੰਸਾਧਨਾਂ ਦੀ ਘਾਟ,” ਅਤੇ ਲੰਬੇ ਸਮੇਂ ਵਾਲੀਆਂ ਵਿਕਾਸ ਨੀਤੀਆਂ ਦੀ ਲੋੜ ‘ਤੇ ਜ਼ੋਰ ਦਿੱਤਾ। ਵਿਧਾਇਕ ਜੰਗੀ ਲਾਲ ਮਹਾਜਨ, ਵਿਧਾਇਕ ਸੰਦੀਪ ਜਾਖੜ ਅਤੇ ਬੀਬੀ ਅਮਨਜੋਤ ਰਾਮੂਵਾਲੀਆ ਨੇ ਵੀ ਪੰਜਾਬ ਦੀ ਆਪ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਸੈਸ਼ਨ ਦਾ ਸਮਾਪਨ ਇਸ ਨਤੀਜੇ ਨਾਲ ਹੋਇਆ ਕਿ ਆਪ ਸਰਕਾਰ ਸ਼ਾਸਨ ਵਿੱਚ ਨਾਕਾਮ ਰਹੀ ਹੈ, ਲੋਕਾਂ ਦਾ ਭਰੋਸਾ ਤੋੜਿਆ ਹੈ ਅਤੇ ਇਸ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
NEXT STORY