ਮੋਹਾਲੀ : ਜਬਰ-ਜ਼ਿਨਾਹ ਮਾਮਲੇ 'ਚ ਨਾਮਜ਼ਦ ਪਾਦਰੀ ਬਰਜਿੰਦਰ ਸਿੰਘ ਮੰਗਲਵਾਰ ਨੂੰ ਮੋਹਾਲੀ ਅਦਾਲਤ 'ਚ ਪੇਸ਼ ਹੋਏ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ 3 ਮਾਰਚ ਨੂੰ ਪਾਦਰੀ ਬਰਜਿੰਦਰ ਸਿੰਘ ਹਸਪਤਾਲ 'ਚ ਦਾਖ਼ਲ ਸਨ, ਜਿਸ ਕਾਰਨ ਉਹ ਅਦਾਲਤ 'ਚ ਪੇਸ਼ ਨਹੀਂ ਹੋ ਸਕੇ ਅਤੇ ਉਨ੍ਹਾਂ ਵਲੋਂ ਪੇਸ਼ੀ ਤੋਂ ਛੋਟ ਲਈ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੁਣਵਾਈ ਦੌਰਾਨ ਅਦਾਲਤ ਨੇ ਬਰਜਿੰਦਰ ਸਿੰਘ ਦੇ ਗੈਰ-ਜ਼ਮਾਨਤੀ ਵਾਰੰਟ ਰੱਦ ਕਰਦੇ ਹੋਏ ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਤੈਅ ਕੀਤੀ ਹੈ।
ਦੱਸਣਯੋਗ ਹੈ ਕਿ ਸਾਲ 2018 'ਚ ਬਰਜਿੰਦਰ ਸਿੰਘ 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤਾ ਨੇ ਦੋਸ਼ ਲਾਇਆ ਸੀ ਕਿ ਬਰਜਿੰਦਰ ਸਿੰਘ ਨੇ ਸੈਕਟਰ-63, ਚੰਡੀਗੜ੍ਹ 'ਚ ਆਪਣੇ ਘਰ 'ਚ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਸਬੰਧੀ ਬਰਜਿੰਦਰ ਸਿੰਘ ਨੇ ਅਦਾਲਤ 'ਚ ਪੇਸ਼ ਹੋਣਾ ਸੀ ਪਰ ਉਹ ਨਹੀਂ ਪਹੁੰਚ ਸਕੇ। ਇਸ ਸਬੰਧੀ ਬੀਤੇ ਦਿਨੀਂ ਮੋਹਾਲੀ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।
1 ਕਿੱਲੋ 647 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ
NEXT STORY