ਨਵਾਂਸ਼ਹਿਰ, (ਤ੍ਰਿਪਾਠੀ)- ਆਰ. ਕੇ. ਆਰੀਆ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਿੰਸੀਪਲ ਦਫ਼ਤਰ ਦੇ ਬਾਹਰ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਅਤੇ ਚੰਡੀਗੜ੍ਹ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਠਾਕੁਰ ਦੀ ਪ੍ਰਧਾਨਗੀ 'ਚ ਆਯੋਜਿਤ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਲਜ ਯੂਨੀਅਨ ਦੇ ਪ੍ਰਧਾਨ ਸਤੀਸ਼ ਤੇਜਪਾਲ ਨੇ ਕਿਹਾ ਕਿ ਸਰਕਾਰ ਵੱਲੋਂ ਏਡਿਡ ਕਾਲਜਾਂ ਦੇ ਟੀਚਿੰਗ ਵਰਗ ਦਾ ਮਕਾਨ ਅਤੇ ਮੈਡੀਕਲ ਭੱਤੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਪਰ ਨਾਨ-ਟੀਚਿੰਗ ਵਰਗ ਦਾ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਨਾ ਕਰ ਕੇ ਉਨ੍ਹਾਂ ਨਾਲ ਭੇਦਭਾਵ ਕਰ ਰਹੀ ਹੈ।
ਭੁਪਿੰਦਰ ਠਾਕੁਰ ਨੇ ਕਿਹਾ ਕਿ ਸਰਕਾਰ ਵੱਲੋਂ ਹੌਲੀ-ਹੌਲੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਹਟ ਕੇ ਵਾਅਦਾਖਿਲਾਫੀ ਕੀਤੀ ਜਾ ਰਹੀ ਹੈ, ਜਿਸ ਕਾਰਨ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਪੰਜਾਬ ਭਰ ਦੇ ਏਡਿਡ ਕਾਲਜਾਂ ਦਾ ਨਾਨ-ਟੀਚਿੰਗ ਸਟਾਫ ਸਰਕਾਰ ਖਿਲਾਫ਼ ਆਪਣਾ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵੇਗਾ।
ਇਸ ਮੌਕੇ ਜਤਿੰਦਰ ਕਾਲੀਆ, ਅਮੀਰ ਚੰਦ, ਸੰਜੈ ਕੁਮਾਰ, ਰਾਜੇਸ਼ ਭਗਤ, ਪੰਕਜ, ਮੁਕੇਸ਼ ਕੁਮਾਰ, ਸੰਧਿਆ, ਸਤਵੀਰ ਕੌਰ, ਬਾਵਾ ਰਾਮ, ਪ੍ਰਕਾਸ਼, ਕੁਲਵਿੰਦਰ, ਅਸ਼ੋਕ ਕੁਮਾਰ, ਜਸਵਿੰਦਰ, ਰਾਜ ਕੁਮਾਰ ਅਤੇ ਵਿਨੋਦ ਕੁਮਾਰ ਆਦਿ ਹਾਜ਼ਰ ਸਨ।
ਕੀ ਹਨ ਮੰਗਾਂ
1 ਦਸੰਬਰ, 2011 ਨਾਲ ਸੰਸ਼ੋਧਿਤ ਗ੍ਰੇਡ ਪੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, 1 ਅਗਸਤ , 2008 ਤੋਂ ਵਧੀਆ ਦਰਾਂ ਦੇ ਆਧਾਰ 'ਤੇ ਮਕਾਨ ਅਤੇ ਮੈਡੀਕਲ ਭੱਤਾ ਦਿੱਤਾ ਜਾਵੇ, 1 ਜਨਵਰੀ, 2017 ਤੋਂ ਅੰਤਰਿਕ ਰਾਹਤ ਅਤੇ 4-9-14 ਸਟੈੱਪ ਅੱਪ ਇੰਕਰੀਮੈਂਟ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
ਕਾਂਗਰਸ ਵਾਂਗ ਮੋਦੀ ਸਰਕਾਰ ਵੀ 84 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੋਂ ਟਾਲਾ ਵੱਟ ਰਹੀ : ਭੋਮਾ
NEXT STORY