ਐਂਟਰਟੇਨਮੈਂਟ ਡੈਸਕ - ਪੰਜਾਬ ਦੀਆਂ ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ (ਜੋਤੀ ਅਤੇ ਸੁਲਤਾਨਾ ਨੂਰਾਂ) ਦੇ ਪਿਤਾ ਅਤੇ ਉਸਤਾਦ ਗੁਲਸ਼ਨ ਮੀਰ ਦੀ ਸਿਹਤ ਨੂੰ ਲੈ ਕੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਲਸ਼ਨ ਮੀਰ ਦੀਆਂ ਦੋਵੇਂ ਕਿਡਨੀਆਂ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ: ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ ਨੇ ਦਿੱਤਾ ਧੀ ਨੂੰ ਜਨਮ

ਉਸਤਾਦ ਗੁਲਸ਼ਨ ਮੀਰ ਦੇ ਪੁੱਤਰ ਸਾਹਿਲ ਮੀਰ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਲੋਕਾਂ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ। ਸਾਹਿਲ ਮੁਤਾਬਕ ਉਨ੍ਹਾਂ ਦੇ ਪਿਤਾ ਪਿਛਲੇ ਕਾਫੀ ਸਮੇਂ ਤੋਂ ਹਸਪਤਾਲ ਵਿੱਚ ਦਾਖਲ ਹਨ ਅਤੇ ਪਹਿਲਾਂ ਉਨ੍ਹਾਂ ਦਾ ਡਾਇਲਸਿਸ ਚੱਲ ਰਿਹਾ ਸੀ। ਪਰ ਹੁਣ ਡਾਕਟਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਕਿਡਨੀਆਂ ਪੂਰੀ ਤਰ੍ਹਾਂ ਡੈਮੇਜ ਹੋ ਚੁੱਕੀਆਂ ਹਨ ਅਤੇ ਜਲਦੀ ਤੋਂ ਜਲਦੀ ਕਿਡਨੀ ਟ੍ਰਾਂਸਪਲਾਂਟ ਕਰਵਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ: ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ 'ਤੇ ਕਰ ਰਹੀ ਹੈ ਰਾਜ਼
ਸਾਹਿਲ ਮੀਰ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਇਸ ਪੂਰੇ ਇਲਾਜ ਅਤੇ ਟ੍ਰਾਂਸਪਲਾਂਟ 'ਤੇ ਲਗਭਗ 10 ਲੱਖ ਰੁਪਏ ਦਾ ਖਰਚਾ ਆਵੇਗਾ। ਪਰਿਵਾਰ ਇਸ ਸਮੇਂ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਜਨਤਾ ਨੂੰ ਮਦਦ ਦੀ ਬੇਨਤੀ ਕੀਤੀ ਹੈ। ਸਾਹਿਲ ਨੇ ਕਿਹਾ, "ਸਾਨੂੰ ਇਸ ਸਮੇਂ ਪੈਸਿਆਂ ਦੀ ਬਹੁਤ ਲੋੜ ਹੈ। ਜੋ ਵੀ ਵੀਰ-ਭੈਣ ਸਾਡੀ ਮਦਦ ਕਰਨਗੇ, ਅਸੀਂ ਭਵਿੱਖ ਵਿੱਚ ਉਨ੍ਹਾਂ ਦੇ ਪੈਸੇ ਵਾਪਸ ਮੋੜ ਦਵਾਂਗੇ।"
ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ ਨੇ ਦਿੱਤਾ ਧੀ ਨੂੰ ਜਨਮ
NEXT STORY