ਵੈੱਬ ਡੈਸਕ : ਕਾਂਗਰਸੀ ਆਗੂ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਹੈ ਕਿ ਪਿਛਲੇ ਚਾਰ ਸਾਲਾਂ ਦੇ ਬਜਟ ਐਲਾਨ ਸਿਰਫ "ਕਾਗਜ਼ੀ ਵਾਅਦੇ" ਹੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ ਆਪਣੇ ਬਜਟ ਵਿੱਚ ਕੀਤੇ ਗਏ ਕਿਸੇ ਵੀ ਵੱਡੇ ਐਲਾਨ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਨਹੀਂ ਕੀਤਾ ਹੈ।
ਪਰਗਟ ਸਿੰਘ ਨੇ ਇਸ ਦੌਰਾਨ ਸਰਕਾਰ ਦੀਆਂ ਅਸਫਲਤਾਵਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ 2022 ਬਜਟ ਦੌਰਾਨ ਸਰਕਾਰ ਨੇ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਅਤੇ ਮੂੰਗੀ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਖਰੀਦਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਅਧੂਰਾ ਹੈ। 2023 ਬਜਟ ਦੌਰਾਨ ਪੰਜਾਬ ਲਈ ਇੱਕ ਨਵੀਂ ਖੇਤੀਬਾੜੀ ਨੀਤੀ ਲਿਆਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ 'ਤੇ ਕੋਈ ਅਮਲ ਨਹੀਂ ਹੋਇਆ। 2024 ਬਜਟ ਦੌਰਾਨ ਮਾਲਵਾ ਨਹਿਰ ਬਣਾਉਣ ਦਾ ਵੱਡਾ ਵਾਅਦਾ ਕੀਤਾ ਗਿਆ ਸੀ। 2025 ਬਜਟ ਦੌਰਾਨ ਹਰੇਕ ਵਿਧਾਇਕ (MLA) ਲਈ 5 ਕਰੋੜ ਰੁਪਏ ਦੇ ਵਿਕਾਸ ਫੰਡ ਦਾ ਐਲਾਨ ਕੀਤਾ ਗਿਆ ਸੀ।
ਪਰਗਟ ਸਿੰਘ ਨੇ ਸਵਾਲ ਉਠਾਇਆ ਕਿ ਜਦੋਂ ਪਿਛਲੇ ਚਾਰ ਸਾਲਾਂ ਦੌਰਾਨ ਇੱਕ ਵੀ ਮੁੱਖ ਬਜਟ ਐਲਾਨ ਪੂਰਾ ਨਹੀਂ ਹੋਇਆ, ਤਾਂ ਪੰਜਾਬ ਦੇ ਲੋਕ ਇਸ ਸਰਕਾਰ ਦੇ ਨਵੇਂ ਵਾਅਦਿਆਂ 'ਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ? ਉਨ੍ਹਾਂ ਅਨੁਸਾਰ ਸਰਕਾਰ ਦੀਆਂ ਇਹ ਪ੍ਰਾਪਤੀਆਂ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਹਨ।
ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਟਵੀਟ ਵਿਚ ਕਿਹਾ ਕਿ ਜਦੋਂ ਕਰਜ਼ਾ ਲੈ ਕੇ ਘਰ ਵਿੱਚ ਕੋਈ ਚੀਜ਼ ਲਿਆਂਦੀ ਜਾਂਦੀ ਹੈ ਤਾਂ ਸਭ ਤੋਂ ਪਹਿਲਾਂ ਮਾਂ ਹੀ ਫ਼ਿਕਰਮੰਦ ਹੁੰਦੀ ਹੈ। ਅੱਜ ਚੋਣਾਵੀ ਜੁਮਲਿਆਂ ਲਈ ਪੰਜਾਬ ‘ਤੇ ਕਰਜ਼ਾ ਚੜਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੋੜਵੰਦ ਬਜ਼ੁਰਗਾਂ ਨੂੰ ਅਸੀਂ ਨਾ ਤਾਂ ਸਮੇਂ ਸਿਰ ਪੈਨਸ਼ਨ ਦੇ ਰਹੇ ਹਾਂ ਅਤੇ ਨਾ ਹੀ ਉਸ ਵਿੱਚ ਕੋਈ ਵਾਧਾ ਕਰ ਰਹੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇੰਟਰਸਿਟੀ ਟ੍ਰੇਨ 'ਚ ਨੌਜਵਾਨ ਨਾਲ ਲੁੱਟ, ਕੁੱਟਮਾਰ ਕਰ ਖੋਹੀ ਮੋਬਾਈਲ ਤੇ ਨਕਦੀ
NEXT STORY