ਅੰਮ੍ਰਿਤਸਰ (ਕਮਲ): ਅੰਮ੍ਰਿਤਸਰ ਵਿਚ ਇੰਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਘਟਨਾ ’ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਸਿਰਫ਼ ਮੈਡ ਸੰਧੂ ਦਾ ਕਤਲ ਨਹੀਂ ਹੈ, ਸਗੋਂ ਲਾਅ ਐਂਡ ਆਰਡਰ ਦਾ ਕਤਲ ਹੈ।
ਇਹ ਵੀ ਪੜ੍ਹੋ- ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਮੈਡ ਸੰਧੂ ਨੂੰ ਕਾਫ਼ੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਇਨ੍ਹਾਂ ਧਮਕੀਆਂ ਦਾ ਜ਼ਿਕਰ ਉਸ ਨੇ ਸ਼ਰੇਆਮ ਸੋਸ਼ਲ ਮੀਡੀਆ ’ਤੇ ਵੀ ਕੀਤਾ ਸੀ। ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਨੇ ਮਾਮਲੇ ਨੂੰ ਉਸ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦੀ ਜ਼ਰੂਰਤ ਸੀ। ਔਜਲਾ ਨੇ ਕਿਹਾ ਕਿ ਜੇਕਰ ਧਮਕੀਆਂ ਨੂੰ ਸਮਾਂ ਰਹਿੰਦੇ ਗੰਭੀਰਤਾ ਨਾਲ ਲਿਆ ਜਾਂਦਾ ਅਤੇ ਸੁਰੱਖਿਆ ਦੇ ਜ਼ਰੂਰੀ ਕਦਮ ਚੁੱਕੇ ਜਾਂਦੇ ਤਾਂ ਸ਼ਾਇਦ ਅੱਜ ਇਕ ਬੇਗੁਨਾਹ ਦੀ ਜਾਨ ਨਾ ਜਾਂਦੀ। ਔਜਲਾ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਲਗਾਤਾਰ ਧਮਕੀਆਂ ਮਿਲਣਾ ਆਪਣੇ ਆਪ ਵਿਚ ਗੰਭੀਰ ਮਾਮਲਾ ਹੈ। ਖ਼ਾਸਕਰ ਉਦੋਂ, ਜਦੋਂ ਸਬੰਧਤ ਵਿਅਕਤੀ ਜਨਤਕ ਤੌਰ ’ਤੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪੁਲਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸ਼ਿਕਾਇਤ ਅਤੇ ਧਮਕੀਆਂ ਨੂੰ ਗੰਭੀਰਤਾ ਨਾਲ ਲਵੇ ਅਤੇ ਜ਼ਰੂਰੀ ਸੁਰੱਖਿਆ ਉਪਲਬਧ ਕਰਵਾਏ।
ਇਹ ਵੀ ਪੜ੍ਹੋ- ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
ਔਜਲਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਬਣਾਏ ਰੱਖਣਾ ਸਰਕਾਰ ਅਤੇ ਪੁਲਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਸ਼ਹਿਰ ਵਿਚ ਇਸ ਤਰ੍ਹਾਂ ਦੀ ਵਾਰਦਾਤ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਵਿਚ ਸਿਰਫ਼ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਾ ਰਿਹਾ ਜਾਵੇ, ਬਲਕਿ ਇਹ ਵੀ ਜਾਂਚ ਹੋਵੇ ਕਿ ਮੈਡ ਸੰਧੂ ਨੂੰ ਪਹਿਲਾਂ ਮਿਲ ਰਹੀਆਂ ਧਮਕੀਆਂ ਦੇ ਸਬੰਧ ਵਿਚ ਪੁਲਸ ਦੇ ਪੱਧਰ ’ਤੇ ਕੀ ਕਾਰਵਾਈ ਕੀਤੀ ਗਈ ਸੀ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਗੈਂਗਸਟਰਵਾਦ ਦੇ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਵਲ ਦਾਅਵੇ ਕਰਨ ਨਾਲ ਸਥਿਤੀ ਨਹੀਂ ਬਦਲੇਗੀ, ਸਰਕਾਰ ਨੂੰ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
NEXT STORY