Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    2:29:58 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ : ਕੈਪਟਨ

PUNJAB News Punjabi(ਪੰਜਾਬ)

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ : ਕੈਪਟਨ

  • Updated: 14 Jan, 2021 07:32 PM
Chandigarh
nothing will be acceptable return of black farming laws  capt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ। ਕੈਬਨਿਟ ਨੇ ਇਹ ਵੀ ਸਾਫ ਕੀਤਾ ਕਿ ਇਹੋ ਕਦਮ ਚੁੱਕਣ ਨਾਲ ਮੌਜੂਦਾ ਸਮੱਸਿਆ ਦਾ ਨਿਪਟਾਰਾ ਹੋ ਸਕਦਾ ਹੈ।
ਸੂਬਾਈ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਮੰਤਰੀ ਮੰਡਲ ਦੇ ਮੈਂਬਰਾਂ ਨੇ ਇਕ ਸੁਰ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਇਕੋ-ਇਕ ਹੱਲ ਹੈ। ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਸ ਦੇ ਬਾਵਜੂਦ ਬੀਤੇ ਕਈ ਦਿਨਾਂ ਤੋਂ ਆਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ।
ਮੀਟਿੰਗ ਦੀ ਸ਼ੁਰੂਆਤ ਮੌਕੇ ਮੰਤਰੀ ਮੰਡਲ ਨੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਅਜੇ ਤੱਕ ਲੱਗਭੱਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਮੌਕੇ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਇਸ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਇਹ ਮਸਲਾ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਹੋਈ ਅੱਠ ਪੜਾਵਾਂ ਦੀ ਗੱਲਬਾਤ ਦੌਰਾਨ ਵਿਚਾਰਿਆ ਜਾ ਚੁੱਕਿਆ ਹੈ।
ਇਹ ਸਪੱਸ਼ਟ ਕਰਦੇ ਹੋਏ ਕਿ ਸੁਪਰੀਮ ਕੋਰਟ ਨੇ ਵੀ ਸੰਘਰਸ਼ਸੀਲ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਹੈ ਅਤੇ ਉਨ੍ਹਾਂ ਦੇ ਦਰਦ ਤੇ ਪੀੜਾ ਨੂੰ ਪ੍ਰਮਾਣਿਤ ਕੀਤਾ ਹੈ, ਵਜ਼ਾਰਤ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਸਲੇ ਨੂੰ ਵੱਕਾਰ ਤੇ ਹਊਮੇ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਕਿਉਂ ਜੋ ਜੇਕਰ ਇਹ ਮੁੱਦਾ ਅਣਸੁਲਝਿਆ ਰਿਹਾ ਤਾਂ ਇਸ ਨਾਲ ਕਈ ਦਹਾਕਿਆਂ ਤੱਕ ਦੇਸ਼ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਕੈਬਨਿਟ ਮੰਤਰੀਆਂ ਜਿਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ, ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਾਨੂੰਨਾਂ ਵਿੱਚ ਵੱਡੇ ਪੱਧਰ ਉਤੇ ਬਦਲਾਅ ਕਰ ਸਕਦੀ ਹੈ ਤਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਜ਼ਿੱਦਬਾਜ਼ੀ ਸਮਝ ਤੋਂ ਬਾਹਰ ਹੈ।
ਇਕ ਰਸਮੀ ਮਤੇ ਵਿੱਚ ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਮਤਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਮੰਤਰੀ ਮੰਡਲ ਨੇ ਭਾਰਤ ਸਰਕਾਰ ਨੂੰ ਇਹ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ ਕਿਉਂ ਜੋ ਭਾਰਤ ਦੇ ਸੰਵਿਧਾਨ ਦੇ ਤਹਿਤ ਖੇਤੀਬਾੜੀ, ਸੂਬਾਈ ਵਿਸ਼ਾ ਹੈ ਅਤੇ ਇਸੇ ਤਰ੍ਹਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ। ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ 'ਤੇ ਰੋਕ ਲਾਉਣ ਦੇ ਹੁਕਮਾਂ ਦਾ ਸਵਾਗਤ ਕੀਤਾ ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਗਿਆ ਜੋ ਕਿ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀ ਪੀੜਾ ਅਤੇ ਗੁੱਸੇ ਨੂੰ ਪ੍ਰਮਾਣਿਤ ਕਰਦੇ ਹਨ।
ਮਤੇ ਮੁਤਾਬਕ,''ਸਾਰੀਆਂ ਸਬੰਧਤ ਧਿਰਾਂ ਨਾਲ ਵਿਸਥਾਰਤ ਤੌਰ 'ਤੇ ਸੰਵਾਦ ਰਚਾਉਣ ਅਤੇ ਵਿਚਾਰ-ਚਰਚਾ ਕੀਤੇ ਜਾਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਹੀ ਕਿਸਾਨਾਂ ਦੇ ਭਵਿੱਖ ਉਤੇ ਅਸਰ ਪਿਆ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।''
ਪੰਜਾਬ ਮੰਤਰੀ ਮੰਡਲ ਨੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ 12 ਜਨਵਰੀ, 2021 ਨੂੰ ਤਿੰਨ ਖੇਤੀ ਕਾਨੂੰਨਾਂ 'ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਐਕਟ', 'ਜ਼ਰੂਰੀ ਵਸਤਾਂ (ਸੋਧ) ਐਕਟ' ਅਤੇ 'ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ' ਉੱਤੇ ਰੋਕ ਲਾਉਣ ਦੇ ਹੁਕਮ ਨੂੰ ਧਿਆਨ ਹਿੱਤ ਲਿਆ।
ਮੰਤਰੀ ਮੰਡਲ ਨੇ ਕਿਸਾਨਾਂ ਦੁਆਰਾ ਜਮਹੂਰੀ ਪ੍ਰੰਪਰਾਵਾਂ ਮੁਤਾਬਕ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਜਿਸ ਦਾ ਭਾਰਤ ਦੀ ਸਰਵ-ਉੱਚ ਅਦਾਲਤ ਨੇ ਵੀ ਨੋਟਿਸ ਲਿਆ ਹੈ।
ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਇਸ ਮੁੱਦੇ 'ਤੇ ਵਿਚਾਰ-ਚਰਚਾ ਕਰਨ ਦੇ ਇਕ-ਨੁਕਾਤੀ ਏਜੰਡੇ ਉਪਰ ਸੱਦੀ ਸੀ।

  • Black farming laws
  • Captain
  • ਖੇਤੀ ਕਾਨੂੰਨਾਂ
  • ਕੈਪਟਨ

ਸਾਡਾ ਇਕੋ-ਇਕ ਮਕਸਦ ਕਾਨੂੰਨ ਰਦ ਕਰਵਾਉਣਾ : ਡੱਲੇਵਾਲ

NEXT STORY

Stories You May Like

  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • babar azam returns to domestic cricket after seven years
    ਬਾਬਰ ਆਜ਼ਮ ਦੀ ਸੱਤ ਸਾਲਾਂ ਬਾਅਦ ਘਰੇਲੂ ਕ੍ਰਿਕਟ 'ਚ ਵਾਪਸੀ
  • madrassas are the root of oppression of minorities in pakistan
    ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ ਰਹੇ ਮਦਰੱਸੇ
  • a phone with a 6000mah battery is available for less than  9 000
    6000mAh ਬੈਟਰੀ ਆਲਾ ਫੋਨ ਮਿਲ ਰਿਹਾ 9,000 ਰੁਪਏ ਤੋਂ ਵੀ ਘੱਟ ਕੀਮਤ 'ਤੇ, ਜਾਣੋ ਸਕੀਮ
  • impressive ai powered phones launched
    10,000 ਰੁਪਏ ਤੋਂ ਵੀ ਘੱਟ ਕੀਮਤ 'ਚ ਲਾਂਚ ਹੋਏ Ai+ ਦੇ ਸ਼ਾਨਦਾਰ ਫੋਨ !
  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • amla juice is nothing short of a boon
    ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +