ਲੁਧਿਆਣਾ (ਹਿਤੇਸ਼) : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਅਤੇ ਮਨਪ੍ਰੀਤ ਇਆਲੀ ਖਿਲਾਫ ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਜਾਰੀ ਕੀਤਾ ਗਿਆ ਹੈ।
ਮਨਪ੍ਰੀਤ ਇਆਲੀ ਨੇ ਸੋਮਵਾਰ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਲੋਕਾਂ ਨੂੰ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ, ਜਿਸ 'ਤੇ ਸਖਤ ਨੋਟਿਸ ਲੈਂਦੇ ਹੋਏ ਦਾਖਾ ਦੇ ਡੀ. ਐੱਸ. ਪੀ. ਨੂੰ ਚੋਣ ਕਮਿਸ਼ਨ ਵਲੋਂ ਹਦਾਇਤ ਕੀਤੀ ਗਈ ਕਿ ਉਨ੍ਹਾਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾਵੇ।
1800 ਡਿਫਾਲਟਰਾਂ ਦੀ ਪ੍ਰਾਪਰਟੀ ਜ਼ਬਤ ਕਰੇਗਾ ਸੀ. ਜੀ. ਐੱਸ. ਟੀ. ਵਿਭਾਗ
NEXT STORY