ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਦੇ ਹੁਕਮ ਦਿੱਤੇ ਹਨ। ਬੀਤੀ 17 ਮਈ ਨੂੰ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀ ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂੰ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਰਹੇ ਸਨ, ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ 5 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ, ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਦੂਜੀ ਰਿਹਰਸਲ ਦੌਰਾਨ ਵੀ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਨਿਯਮ ਅਨੁਸਾਰ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ 'ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
NEXT STORY