ਚੰਡੀਗੜ੍ਹ (ਸ਼ਰਮਾ) : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ-ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਿਤ ਹੱਦ ਤੋਂ ਨਾ ਵੱਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ।
ਇਹ ਵੀ ਪੜ੍ਹੋ : CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕੀ ਰਿਹਾ ਕਾਰਨ
ਮੁੱਖ ਚੋਣ ਅਫ਼ਸਰ (ਸੀ. ਈ. ਓ.) ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦਿਆਂ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸ਼ਣ ’ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲ੍ਹੇ ਵਿਚ ਪੀ. ਪੀ. ਸੀ. ਬੀ. ਤੋਂ ਇਕ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹੋਵੇਗਾ 2 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀ. ਐੱਲ. ਸੀ.-ਭਾਜਪਾ ਨੂੰ 1 ਨੋਟਿਸ ਅਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਆਪ' ਨੂੰ ਮੌਕਾ ਦੇਣਾ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਡਾਕਾ ਮਾਰਨ ਲਈ ਸਹਿਮਤੀ ਦੇਣਾ : ਹਰਸਿਮਰਤ ਬਾਦਲ
NEXT STORY