ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਗਈ ਅਣਗਹਿਲੀ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਵੱਲੋਂ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ ਤਾਂ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਕੇ ਘਰ ਕਿਉਂ ਨਹੀਂ ਭੇਜਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਚਿਤਾਵਨੀ ਵੀ ਦਿੱਤੀ ਜਾ ਰਹੀ ਸੀ ਕਿ ਰਾਵੀ ਦਰਿਆ ਦੇ ਨੇੜੇ ਦੇ ਖੇਤਰ ਵਿੱਚ ਹੜ੍ਹ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਭ ਨੂੰ ਦਰਕਿਨਾਰ ਕਰਕੇ ਬੱਚਿਆਂ ਦੀ ਜਾਨ ਨੂੰ ਗੰਭੀਰ ਖ਼ਤਰੇ ਵਿੱਚ ਪਾਉਣਾ ਨਾ-ਬਰਦਾਸ਼ਤਯੋਗ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਲਾਇਆ
NEXT STORY