ਚੰਡੀਗੜ੍ਹ (ਸ਼ਰਮਾ) : ਤੇਲੰਗਾਨਾ ਵਿਚ ਇਕ ਦਲਿਤ ਜਨਾਨੀ ਦੀ ਪੁਲਸ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ ਨੂੰ ਧਿਆਨ ਵਿਚ ਰੱਖਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੈ ਸਾਂਪਲਾ ਦੇ ਹੁਕਮ ’ਤੇ ਤੇਲੰਗਾਨਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਕਮਿਸ਼ਨ ਦੇ ਕੋਲ ਸੂਚਨਾ ਦੇ ਮੁਤਾਬਕ ਤੇਲੰਗਾਨਾ ਦੇ ਜ਼ਿਲ੍ਹਾ ਭੋਂਗਿਰ ਦੇ ਅਧੀਨ ਆਉਂਦੇ ਅੱਡਗੁਦਰ ਪੁਲਸ ਥਾਣੇ ਵਿਚ ਇਕ ਦਲਿਤ ਜਨਾਨੀ ਮਰਿਯਮਾ ਖ਼ਿਲਾਫ਼ ਉਸ ਦੇ ਮਾਲਕ ਨੇ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ।
ਪੁਲਸ ਉਸ ਜਨਾਨੀ ਅਤੇ ਉਸ ਦੇ ਪੁੱਤਰ ਉਦੈਕਿਰਣ ਨੂੰ ਚੁੱਕ ਕੇ ਥਾਣੇ ਲੈ ਆਈ। ਥਾਣੇ ਵਿਚ ਮਰਿਯਮਾ ਦੇ ਪੁੱਤਰ ਦੇ ਸਾਹਮਣੇ ਉਸ ਦੀ ਮਾਂ ਦੇ ਵੱਖ-ਵੱਖ ਅੰਗਾਂ ’ਤੇ ਅੱਤਿਆਚਾਰ ਕੀਤਾ ਗਿਆ ਅਤੇ ਅੱਤਿਆਚਾਰ ਨਾ ਸਹਿਣ ਕਰ ਪਾਉਣ ਕਾਰਨ ਮਰਿਯਮਾ ਆਪਣੇ ਪੁੱਤਰ ਦੇ ਸਾਹਮਣੇ ਦਮ ਤੋੜ ਗਈ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਤੇਲੰਗਾਨਾ ਦੇ ਜ਼ਿਲ੍ਹਾ ਭੋਂਗਿਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਪੀ. ਨਾਲ-ਨਾਲ ਤੇਲੰਗਾਨਾ ਸਰਕਾਰ ਦੇ ਮੁੱਖ ਸਕੱਤਰ ਅਤੇ ਪੁਲਸ ਦੇ ਡੀ. ਜੀ. ਪੀ. ਨੂੰ ਨੋਟਿਸ ਜਾਰੀ ਕਰਦਿਆਂ ਸਬੰਧਿਤ ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਤੁਰੰਤ ਐਕਸ਼ਨ ਟੇਕਨ ਰਿਪੋਰਟ ਕਮਿਸ਼ਨ ਕੋਲ ਸੱਤ ਦਿਨਾਂ ਵਿਚ ਭੇਜਣ ਦੇ ਨਿਰਦੇਸ਼ ਦਿੱਤੇ ਹਨ।
ਸਾਂਪਲਾ ਨੇ ਆਖ਼ਰ ਵਿਚ ਕਿਹਾ ਕਿ ਜਿਨ੍ਹਾਂ ਅਫ਼ਸਰਾਂ ਨੂੰ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ, ਜੇਕਰ ਉਹ ਸੱਤ ਦਿਨ੍ਹਾਂ ਵਿਚ ਜਵਾਬ ਨਹੀਂ ਦਿੰਦੇ ਤਾਂ ਕਮਿਸ਼ਨ ਸੰਵਿਧਾਨ ਦੀ ਧਾਰਾ-338 ਤਹਿਤ ਮਿਲੀ ਸਿਵਲ ਕੋਰਟ ਦੀ ਪਾਵਰ ਦਾ ਇਸਤੇਮਾਲ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਕਮੀਸ਼ਨ ਦੇ ਅੱਗੇ ਮੌਜੂਦ ਹੋਣ ਦੇ ਸੰਮਨ ਜਾਰੀ ਕਰ ਸਕਦਾ ਹੈ।
ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ
NEXT STORY