ਚੰਡੀਗੜ੍ਹ (ਰਮੇਸ਼ ਹਾਂਡਾ) : ਈ-ਨਿਲਾਮੀ ਰਾਹੀਂ ਇੱਕੋ ਪਰਿਵਾਰ ਅਤੇ ਕੰਪਨੀਆਂ ਦੇ ਗਰੁੱਪ ਨੂੰ 91 ਠੇਕੇ ਅਲਾਟ ਕਰਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਹਾਈਕੋਰਟ ਵਿਚ ਤਿੰਨ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਹਾਈਕੋਰਟ ਨੇ 28 ਮਾਰਚ ਨੂੰ ਨਵੇਂ ਠੇਕੇ ਖੋਲ੍ਹਣ ’ਤੇ ਰੋਕ ਲਗਾ ਦਿੱਤੀ ਸੀ ਪਰ ਪ੍ਰਸ਼ਾਸਨ ਸੁਪਰੀਮ ਕੋਰਟ ਚਲਾ ਗਿਆ।
ਸੁਪਰੀਮ ਕੋਰਟ ਨੇ ਹਾਈ ਕੋਰਟ ਵੱਲੋਂ ਲਗਾਈ ਰੋਕ ਹਟਾ ਕੇ ਮਾਮਲਾ ਮੁੜ ਹਾਈਕੋਰਟ ਭੇਜ ਦਿੱਤਾ ਸੀ। 3 ਅਪ੍ਰੈਲ ਨੂੰ ਜਸਟਿਸ ਲੀਜ਼ਾ ਗਿੱਲ ਨੇ ਇਸ ਮਾਮਲੇ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਹ ਗ੍ਰਹਿ ਸਕੱਤਰ ਦੀ ਰਿਸ਼ਤੇਦਾਰ ਹੈ। 4 ਅਪ੍ਰੈਲ ਨੂੰ ਮਾਮਲਾ ਕਿਸੇ ਹੋਰ ਅਦਾਲਤ ਵਿਚ ਗਿਆ, ਜਿੱਥੇ ਮੁੜ ਇੱਕ ਜੱਜ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੋਮਵਾਰ ਨੂੰ ਇਹ ਮਾਮਲਾ ਤੀਜੀ ਬੈਂਚ ਕੋਲ ਗਿਆ, ਜਿੱਥੇ ਸੁਣਵਾਈ ਤੋਂ ਬਾਅਦ ਪ੍ਰਸ਼ਾਸਨ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਮੰਗਿਆ ਗਿਆ ਹੈ।
ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
NEXT STORY