ਚੰਡੀਗੜ੍ਹ (ਪ੍ਰੀਕਸ਼ਿਤ): ਜ਼ਿਲ੍ਹਾ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਫਿਲਮ ਐਮਰਜੈਂਸੀ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਜਾਰੀ ਕੀਤਾ ਹੈ। ਨੋਟਿਸ ’ਚ ਕੰਗਨਾ ਨੂੰ 5 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਕੱਚੇ ਤੇਲ 'ਤੇ Windfall Profits Tax ਕੀਤਾ 'ਜ਼ੀਰੋ'
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਦੇ ਕਿਰਦਾਰ ’ਤੇ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਅਦਾਕਾਰਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਚੰਡੀਗੜ੍ਹ ਦੀ ਐੱਸ.ਐੱਸ.ਪੀ. ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦੀ ਮੰਗ ਵੀ ਕੀਤੀ ਗਈ ਹੈ। ਪਟੀਸ਼ਨ ’ਚ ਕੰਗਣਾ ਨੇ ਬਿਨਾ ਇਤਿਹਾਸ ਨੂੰ ਪੜ੍ਹੇ ਸਿੱਖਾਂ ਦੀ ਨਕਾਰਾਤਮਕ ਛਵੀ ਦਿਖਾਈ ਅਤੇ ਝੂਠੇ ਦੋਸ਼ ਵੀ ਲਾਏ ਹਨ। ਇਸ ਲਈ ਕੰਗਨਾ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕੰਗਨਾ ਰਣੌਤ ਸਮੇਤ ਸਕਰੀਨ ਪਲੇਅ ਰਾਈਟਰ ਰਿਤੇਸ਼ ਸ਼ਾਹ ਅਤੇ ਹੋਰਾਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ
ਦੱਸ ਦਈਏ ਕਿ ਕੰਗਨਾ ਰਣੌਤ ਦੀ ਨਵੀਂ ਫ਼ਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਫਿਲਮ ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਆਧਾਰਿਤ ਹੈ, ਦਾ ਟਰੇਲਰ ਜਾਰੀ ਹੋ ਚੁੱਕਾ ਹੈ।
ਮੋਹਾਲੀ ਦੇ ਦੋ ਲੋਕਾਂ ਨੇ ਦਾਇਰ ਕੀਤੀ ਪਟੀਸ਼ਨ
ਕੰਗਨਾ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਰੀਬ ਪੰਜ ਦਿਨ ਪਹਿਲਾਂ ਮੋਹਾਲੀ ਦੇ ਰਹਿਣ ਵਾਲੇ ਦੋ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਪਟੀਸ਼ਨਾਂ ਵਿਚ ਕਿਹਾ ਗਿਆ ਸੀ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਇਸ ਤਰ੍ਹਾਂ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਬਣਾਈ ਗਈ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿਚ ਐੱਸ.ਜੀ.ਪੀ.ਸੀ. ਦੇ ਮੈਂਬਰ ਸ਼ਾਮਲ ਹੋਣ। ਉਨ੍ਹਾਂ ਨੂੰ ਫਿਲਮ ਦਿਖਾਈ ਜਾਏ ਅਤੇ ਵਿਵਾਦਤ ਦ੍ਰਿਸ਼ ਫਿਲਮ ਵਿਚੋਂ ਕੱਟ ਦਿੱਤੇ ਜਾਣੇ ਚਾਹੀਦੇ ਹਨ। ਉਸ ਤੋਂ ਬਾਅਦ ਹੀ ਉਸ ਨੂੰ ਰੀਲੀਜ਼ ਕੀਤਾ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕ੍ਰੈ਼ਡਿਟ ਕਾਰਡ ਅਪਡੇਟ ਕਰਨ ਲਈ ਭੇਜਿਆ ਲਿੰਕ, ਫ਼ਿਰ ਦੇਖਦੇ ਹੀ ਦੇਖਦੇ ਖਾਤਾ ਹੋ ਗਿਆ ਖ਼ਾਲੀ
NEXT STORY