ਚੰਡੀਗੜ੍ਹ (ਗੰਭੀਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਦਰਜ 2 ਕੇਸ ਸੀ. ਬੀ. ਆਈ. ਨੂੰ ਦੇਣ ਦੀ ਮੰਗ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਤਿੰਨ ਮਾਮਲਿਆਂ ਦੀ ਜਾਂਚ ਕਰ ਕੇ ਸੀ. ਬੀ. ਆਈ. ਪਹਿਲਾਂ ਹੀ ਕਲੋਜ਼ਰ ਰਿਪੋਰਟ ਦਾਖ਼ਲ ਕਰ ਚੁੱਕੀ ਹੈ।
ਇਹ ਖ਼ਬਰ ਵੀ ਪੜ੍ਹੋ - ‘ਆਪ’ ਨੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ, ਪੜ੍ਹੋ ਪੂਰਾ ਮਾਮਲਾ
ਰਾਮ ਰਹੀਮ ਨੇ ਦਾਅਵਾ ਕੀਤਾ ਕਿ ਹੁਣ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਪੰਜਾਬ ਸਰਕਾਰ ਜਾਣ-ਬੁੱਝ ਕੇ ਉਸ ਨੂੰ ਮਾਮਲੇ ’ਚ ਘੜੀਸਣਾ ਚਾਹੁੰਦੀ ਹੈ।ਇਸ ਲਈ ਦੋਵੇਂ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤੇ ਜਾਣ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਦਲੀਲ ਦਿੱਤੀ ਗਈ ਕਿ ਕਿਸੇ ਨੂੰ ਵੀ ਮਾਮਲੇ ’ਚ ਫਸਾਇਆ ਨਹੀਂ ਜਾ ਰਿਹਾ ਤੇ ਸਰਕਾਰ ਇਸ ਮਾਮਲੇ ਦੀ ਜਾਂਚ ਨਿਰਪੱਖ ਕਰਵਾ ਰਹੀ ਹੈ। ਫਿਰ ਵੀ ਅਦਾਲਤ ਨੇ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਆਪ’ ਨੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ, ਪੜ੍ਹੋ ਪੂਰਾ ਮਾਮਲਾ
NEXT STORY