ਬਠਿੰਡਾ, (ਸੁਖਵਿੰਦਰ)- ਬੇਸ਼ੱਕ ਪੰਜਾਬ ਸਰਕਾਰ ਵੱਲੋਂ ਆਂਗਣਵਾਡ਼ੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਵੇਖਦੇ ਹੋਏ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਇਸਦੇ ਬਾਵਜੂਦ ਆਂਗਣਵਾਡ਼ੀ ਮੁਲਾਜ਼ਮਾਂ ਦਾ ਬਠਿੰਡਾ ’ਚ ਲਾਇਆ ਗਿਆ ਧਰਨਾ ਜਾਰੀ ਰਿਹਾ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜਦ ਤਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਤਦ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਜਿਨ੍ਹਾਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਦ ਤਕ ਮੁਲਾਜ਼ਮਾਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਨਹੀਂ ਮਿਲਦੀ ਤਦ ਤਕ ਬਠਿੰਡਾ ਮੋਰਚਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੂਨਾ ਰਾਣੀ, ਨਰੇਸ ਰਾਣੀ, ਸੁਰਿੰਦਰ ਕੌਰ, ਇੰਦਰਜੀਤ ਕੌਰ, ਕੁਲਵੀਰ ਕੌਰ, ਸਤਵੀਰ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।
ਘਰ ਬੈਠ ਕੇ ਪਿਉ-ਪੁੱਤ ਲਵਾ ਰਹੇ ਸਨ ਤਾਮਿਲਨਾਡੂ ਪ੍ਰੀਮੀਅਰ ਲੀਗ ਮੈਚਾਂ ’ਤੇ ਸੱਟਾ
NEXT STORY