ਚੰਡੀਗੜ੍ਹ : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ 'ਚ ਆਈ. ਏ. ਐੱਸ. ਅਧਿਕਾਰੀਆਂ ਤੋਂ ਬਾਅਦ ਹੁਣ 111 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਨਵੇਂ ਤਬਦੀਲ ਕੀਤੇ ਗਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜੁਆਇੰਨਿੰਗ ਸਮਾਂ ਲਏ ਬਿਨਾਂ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਤੁਰੰਤ ਜੁਆਇਨ ਕਰਨ। ਹੁਕਮਾਂ ਤਹਿਤ ਜਗਵਿੰਦਰਜੀਤ ਸਿੰਘ ਗਰੇਵਾਲ (PCS 2004) ਨੂੰ ਵਧੀਕ ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ, ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਪਲਟੀ, 3 ਲੋਕਾਂ ਦੀ ਮੌਤ
ਅਮਰਬੀਰ ਕੌਰ ਭੁੱਲਰ (PCS 2012) ਨੂੰ ਵਧੀਕ ਮੈਨੇਜਿੰਗ ਡਾਇਰੈਕਟਰ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਤੇ ਵਧੀਕ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ ਪਨਸਪ ਵਜੋਂ ਸੇਵਾਵਾਂ ਸੌਂਪੀਆਂ ਗਈਆਂ ਹਨ। ਸ਼ਿਖਾ ਭਗਤ (PCS 2012) ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਦੇ ਨਾਲ-ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਪੂਰਥਲਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਇਨ੍ਹਾਂ ਅਧਿਕਾਰੀਆਂ ਦੀ ਬਦਲੀ ਦੀ ਤਿਆਰੀ, ਮੰਗੀ ਗਈ ਰਿਪੋਰਟ
ਇਸ ਤੋਂ ਇਲਾਵਾ ਪਰਮਦੀਪ ਸਿੰਘ (PCS 2012) ਨੂੰ ਵਧੀਕ ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੋਰ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਗਿਆ ਹੈ।








ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ
NEXT STORY