ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਬੀਤੀ 23 ਮਾਰਚ ਨੂੰ ਇੱਕ ਵਿਆਹ ਤੋਂ ਪਰਤਦੇ ਸਮੇਂ ਕਾਰ ਹਾਦਸੇ 'ਚ ਭਰਾ-ਭੈਣ ਦੀ ਮੌਤ ਹੋ ਗਈ ਸੀ। ਅੱਜ ਹਸਪਤਾਲ 'ਚ ਇਲਾਜ ਲਈ ਦਾਖ਼ਲ ਇਕ ਹੋਰ ਛੋਟੀ ਭੈਣ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਦੋਂ ਹਾਦਸਾ ਵਾਪਰਿਆ ਸੀ ਤਾਂ ਉਸ ਸਮੇਂ ਗੱਡੀ 'ਚ ਤਿੰਨ ਭੈਣਾਂ ਅਤੇ ਇਕ ਭਰਾ ਸੀ ਜਿਸ 'ਚ ਭਰਾ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਭੈਣਾਂ ਗੰਭੀਰ ਜ਼ਖ਼ਮੀ ਹਸਪਤਾਲ 'ਚ ਦਾਖ਼ਲ ਸਨ। ਜਿਸ 'ਚੋਂ ਇਕ ਭੈਣ ਦੀ ਪਹਿਲਾਂ ਮੌਤ ਹੋ ਗਈ ਅਤੇ ਅੱਜ ਇਲਾਜ ਦੌਰਾਨ ਦੂਜੀ ਭੈਣ ਵੀ ਜਹਾਨੋਂ ਤੁਰ ਗਈ। ਪਰਿਵਾਰ 'ਤੇ ਲਗਾਤਾਰ ਮੌਤ ਦਾ ਸਾਇਆ ਘੁੰਮ ਰਿਹਾ ਹੈ ਹਰ ਕਿਸੇ ਦਾ ਰੋ-ਰੋ ਬੁਰਾ ਹਾਲ ਹੈ। ਇਸ ਹਾਦਸੇ ਨੂੰ ਲੈ ਕੇ ਪੂਰੇ ਪਿੰਡ 'ਚ ਸੋਗ ਪਸਰ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਜ਼ਿਕਰਯੋਗ ਹੈ ਕਿ ਦੀਨਾਨਗਰ ਦੇ ਨੇੜਲੇ ਪਿੰਡ ਦੋਆਬਾ ਦੇ ਅਜੈ ਕੁਮਾਰ ਦੀ ਧੀ ਦੀ 23 ਮਾਰਚ ਦੇਰ ਰਾਤ ਸਥਾਨਕ ਇਕ ਪੈਲੇਸ ਵਿਖੇ ਵਿਦਾਈ ਕੀਤੀ ਗਈ ਸੀ ਜਿਸ ਤੋਂ ਬਾਅਦ ਲਾੜੀ ਦੀਆਂ ਤਿੰਨ ਭੈਣਾਂ ਮਹਿਕ, ਨੀਸ਼ੂ ਅਤੇ ਤਨਿਸ਼ਕਾ ਆਪਣੀ ਮਾਸੀ ਦੇ ਲੜਕੇ ਜਤਿੰਦਰ ਕੁਮਾਰ ਨਾਲ ਆਪਣੀ ਕਾਰ 'ਚ ਆਪਣੇ ਪਿੰਡ ਦੁਆਬਾ ਨੂੰ ਪਰਤ ਰਹੀਆਂ ਸਨ। ਝੰਗੀ ਮੋੜ ਨੇੜੇ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਖੇਤਾਂ 'ਚ ਜਾ ਡਿੱਗੀ, ਜਿਸ ਕਾਰਨ ਜਤਿੰਦਰ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਤਿੰਨੇ ਭੈਣਾਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਗੁਰਦਾਸਪੁਰ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਇਕ ਕੁੜੀ ਮਹਿਕ ਦੀ ਵੀ ਗੰਭੀਰ ਹਾਲਤ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਬਾਕੀ ਦੋ ਭੈਣਾਂ ਨੀਸ਼ੂ ਅਤੇ ਤਨਿਸ਼ਕਾ ਦਾ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਮੁੰਡੇ ਦਾ ਕਤਲ
ਅੱਜ ਲਾੜੀ ਦੀ ਸਭ ਤੋਂ ਛੋਟੀ ਭੈਣ 12 ਸਾਲਾ ਤਨਿਸ਼ਕਾ ਦੀ ਇਲਾਜ ਦੌਰਾਨ ਮੌਤ ਹੋ ਗਈ। ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਦੀ ਇਸ ਘਟਨਾ ਨੂੰ ਲੈ ਕੇ ਪਰਿਵਾਰ ਅਤੇ ਇਲਾਕੇ ਵਿੱਚ ਕਾਫੀ ਸੋਗ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਸ਼ਹਿਰ ਦੀ ਡੰਪਿੰਗ ਗਰਾਊਂਡ ਨੂੰ ਲੈ ਕੇ ਅਰੁਣਾ ਚੌਧਰੀ ਨੇ ਚੁੱਕਿਆ ਮੁੱਦਾ
NEXT STORY