ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਪਿਛਲੇ ਕੁੱਝ ਸਾਲਾਂ ਤੋਂ ਪਾਰਟੀ ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ ਪਾਰਟੀ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ, ਉੱਥੇ ਹੀ ਪਾਰਟੀ 'ਚੋਂ ਕੱਢੇ ਗਏ ਆਗੂ ਬੀਬੀ ਜਗੀਰ ਕੌਰ ਆਪਣੇ ਸਟੈਂਡ 'ਤੇ ਕਾਇਮ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਖ਼ੁਦ ਪਾਰਟੀ ਨਹੀਂ ਛੱਡੀ, ਸਗੋਂ ਹਮੇਸ਼ਾ ਪਾਰਟੀ ਲਈ ਸਮਰਪਿਤ ਹਾਂ। ਬੀਬੀ ਜਗੀਰ ਕੌਰ ਨੇ ਸ਼ਰਤ ਰੱਖੀ ਕਿ ਉਹ ਮੁੜ ਪਾਰਟੀ ਨੂੰ ਸੁਰਜੀਤ ਕਰਨ ਲਈ ਤਿਆਰ ਹਨ ਪਰ ਪਹਿਲਾਂ ਸੁਖਬੀਰ ਬਾਦਲ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ। ਦੱਸ ਦੇਈਏ ਕਿ ਅਕਾਲੀ ਦਲ ਨੇ ਪਿਛਲੇ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ 4 ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ’ਚ ਅੱਜ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਨਾ ਤਾਂ ਮੈਂ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਈ ਹਾਂ, ਇਸ ਲਈ ਮੁੜ ਪਾਰਟੀ 'ਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਮੈਂ ਆਖ਼ਰੀ ਸਾਹ ਤੱਕ ਅਕਾਲੀ ਹੀ ਰਹਾਂਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਮੈਨੂੰ ਇਸ ਲਈ ਕੱਢ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਪਾਰਟੀ ਨੂੰ ਮੁੜ ਸੁਰਜੀਤ ਕਰਨ ਦੇ ਮੇਰੇ ਸੁਝਾਅ ਪਸੰਦ ਨਹੀਂ ਸਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਉਹ ਸੁਖਬੀਰ ਬਾਦਲ ਨਾਲ ਕੰਮ ਕਰਨ ਲਈ ਤਿਆਰ ਹਨ ਪਰ ਉਨ੍ਹਾਂ ਦੀਆਂ ਕੁੱਝ ਸ਼ਰਤਾਂ ਹਨ। ਅਕਾਲੀ ਦਲ ਦੇ ਪ੍ਰਧਾਨ ਨੂੰ ਪਹਿਲਾਂ ਆਪਣੀ ਗਲਤੀ ਲਈ ਮੁਆਫ਼ੀ ਮੰਗਣੀ ਪਵੇਗੀ ਅਤੇ ਆਪਣੇ ਬਰਖ਼ਾਸਤਗੀ ਦੇ ਹੁਕਮ ਨੂੰ ਵਾਪਸ ਲੈਣਾ ਪਵੇਗਾ। ਸੁਖਬੀਰ ਬਾਦਲ ਨੂੰ ਕਿਸੇ ਹੋਰ ਅਕਾਲੀ ਆਗੂ ਨੂੰ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਟ੍ਰੈਫਿਕ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸਿੱਖ ਸੰਸਥਾਵਾਂ ਦੀ ਰਾਖੀ ਲਈ ਆਪਣੇ ਸਿਧਾਂਤਾਂ 'ਤੇ ਡਟੇ ਰਹਿਣਗੇ ਅਤੇ ਸਿਸਟਮ ਦੀਆਂ ਖ਼ਾਮੀਆਂ ਨੂੰ ਦਰਸਾਉਂਦੀ ਰਹਿਣਗੇ। ਉਨ੍ਹਾਂ ਨੇ ਗਾਂਧੀ ਪਰਿਵਾਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਸੋਨੀਆ ਗਾਂਧੀ ਨੇ ਪਾਰਟੀ ਦੀ ਪੁਨਰ ਸੁਰੀਜੀਤੀ ਲਈ ਮੱਲਿਕਾਰੁਜਨ ਖੜਗੇ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਕੇ ਪਰਿਵਾਰਵਾਦ ਦਾ ਦੋਸ਼ ਲਾਉਣ ਵਾਲਿਆਂ ਦਾ ਮੂੰਹ ਬੰਦ ਕਰ ਦਿੱਤਾ, ਸੁਖਬੀਰ ਬਾਦਲ ਅਜਿਹਾ ਕਿਉਂ ਨਹੀਂ ਕਰਦੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਕਰਕੇ ਖ਼ੁਦ ਨੂੰ ਮਜ਼ਬੂਤ ਕਰਨ 'ਚ ਅਸਫ਼ਲ ਰਹਿੰਦਾ ਹੈ ਤਾਂ ਇਹ ਸਿੱਖ ਪੰਥ ਲਈ ਵੱਡਾ ਨੁਕਸਾਨ ਹੋਵੇਗਾ।
ਦੱਸਣਯੋਗ ਹੈ ਕਿ ਮੌਜੂਦਾ ਸਮੇਂ ਦੌਰਾਨ ਸੁਖਬੀਰ ਬਾਦਲ ਪਾਰਟੀ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਹੁਣ ਉਨ੍ਹਾਂ ਵਲੋਂ ਲੋਕ ਸਭਾ-2024 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਥ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਹਰਾਉਣ ਲਈ ਪਹਿਲਾਂ ਵੱਖ ਹੋ ਚੁੱਕੇ ਸਾਰੇ ਆਗੂਆਂ ਨੂੰ ਇੱਕੋ ਮੰਚ 'ਤੇ ਆਉਣ ਦਾ ਸੱਦਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਇਕ ਹੋਰ ਵੱਡਾ ਹਾਦਸਾ, ਐੱਮ. ਬੀ. ਬੀ. ਐੱਸ. ਕਰ ਰਹੇ ਦੋ ਵਿਦਿਆਰਥੀਆਂ ਦੀ ਮੌਤ
NEXT STORY