ਜਲੰਧਰ (ਧਵਨ)–ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਹੁਣ ਵਟਸਐਪ ਚੈਨਲ ’ਤੇ ਆਉਣਗੇ ਤਾਂ ਜੋ ਸੋਸ਼ਲ ਮੀਡੀਆ ’ਤੇ ਲੋਕਾਂ ਤਕ ਪਹੁੰਚ ਬਣਾਈ ਜਾ ਸਕੇ। ਉਨ੍ਹਾਂ ਵੱਲੋਂ ਪੰਜਾਬ ਪੁਲਸ ਨਾਲ ਸਬੰਧਤ ਅਹਿਮ ਸੂਚਨਾਵਾਂ ਵਟਸਐਪ ਚੈਨਲ ’ਤੇ ਸ਼ੇਅਰ ਕੀਤੀਆਂ ਜਾਣਗੀਆਂ ਤਾਂ ਜੋ ਇਹ ਲੋਕਾਂ ਤਕ ਪਹੁੰਚ ਸਕਣ।
ਹੁਣ ਤਕ ਡੀ. ਜੀ. ਪੀ. ਫੇਸਬੁੱਕ ਅਤੇ ਟਵਿੱਟਰ ’ਤੇ ਪੰਜਾਬ ਪੁਲਸ ਅਤੇ ਆਪਣੀਆਂ ਸਾਰੀਆਂ ਸੂਚਨਾਵਾਂ ਸ਼ੇਅਰ ਕਰਿਆ ਕਰਦੇ ਸਨ ਪਰ ਹੁਣ ਸਾਰੀਆਂ ਸੂਚਨਾਵਾਂ ਵਟਸਐਪ ਚੈਨਲ ’ਤੇ ਵੀ ਮਿਲਣਗੀਆਂ। ਡੀ. ਜੀ. ਪੀ. ਦੇ ਵਟਸਐਪ ਚੈਨਲ ਨਾਲ ਹੁਣ ਤਕ 1000 ਤੋਂ ਵੱਧ ਲੋਕ ਜੁੜ ਚੁੱਕੇ ਹਨ। ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਡੀ. ਜੀ. ਪੀ. ਨੇ ਇਹ ਕਦਮ ਵੱਧ ਤੋਂ ਵੱਧ ਜਨਤਾ ਨਾਲ ਸੰਪਰਕ ਕਾਇਮ ਕਰਨ ਦੇ ਮਕਸਦ ਨਾਲ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਸਰਪੰਚ, ਪੰਚਾਇਤਾਂ ਨੂੰ ਦਿੱਤੇ ਇਹ ਨਿਰਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੁਧਿਆਣਾ 'ਚ ਹੋਏ ਦੋ ਗੈਂਗਸਟਰਾਂ ਦੇ ਐਨਕਾਊਂਟਰ 'ਤੇ ਪੰਜਾਬ ਪੁਲਸ ਦਾ ਵੱਡਾ ਬਿਆਨ
NEXT STORY