ਚੰਡੀਗੜ੍ਹ (ਬਿਊਰੋ) : ਸਿੱਖਿਆ ਵਿਭਾਗ ਨੇ ਵਰਕਿੰਗ ਡੇਅ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਆਮ ਦਿਨਾਂ ਵਾਂਗ 2 ਤੇ 3 ਸਤੰਬਰ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹਣਗੇ। ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਅਤੇ ਜ਼ਿਆਦਾਤਰ ਪ੍ਰਾਈਵੇਟ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ।
ਇਹ ਵੀ ਪੜ੍ਹੋ : PSLV-C57/Aditya-L1 ਦੀ ਲਾਂਚ ਦੇ ਗਵਾਹ ਬਣਨ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਰਵਾਨਾ
ਇਨ੍ਹਾਂ 'ਚ ਸ਼ਾਮਲ ਹਨ
ਡਾਇਰੈਕਟਰ, ਜਨਰਲ ਸਕੂਲ ਸਿੱਖਿਆ, ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਏ. ਸਿ.), ਪੰਜਾਬ ਮੋਹਾਲੀ
ਡਾਇਰੈਕਟਰ, SCART, ਪੰਜਾਬ ਮੋਹਾਲੀ
ਇਹ ਵੀ ਪੜ੍ਹੋ : ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਬਣੇ ਪਿਤਾ, ਪਤਨੀ ਸੋਨਮ ਨੇ ਦਿੱਤਾ ਬੇਟੇ ਨੂੰ ਜਨਮ
ਦੱਸ ਦੇਈਏ ਕਿ ਇਸ ਵਾਰ ਅਧਿਆਪਕ ਦਿਵਸ ਮੌਕੇ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਜਾ ਰਹੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਅਜਿਹੇ ਅਧਿਆਪਕ ਜਿਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਕਈ ਵਿਦਿਆਰਥੀਆਂ ਦਾ ਭਵਿੱਖ ਬਦਲ ਦਿੱਤਾ ਹੈ। ਇਸ ਵਾਰ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਨੈਸ਼ਨਲ ਐਵਾਰਡ ਲਈ ਲੁਧਿਆਣਾ ਦੇ ਇਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PSLV-C57/Aditya-L1 ਦੀ ਲਾਂਚ ਦੇ ਗਵਾਹ ਬਣਨ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਰਵਾਨਾ
NEXT STORY