ਅੰਮ੍ਰਿਤਸਰ(ਦਲਜੀਤ)-ਮਿਲਾਵਟਖੋਰੀ ਕਰਨ ਵਾਲਿਆਂ ਖਿਲਾਫ ਸਿਹਤ ਵਿਭਾਗ ਲਗਾਤਾਰ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ। ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਕੋਈ ਮਿਲਾਵਟ ਖੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਵਿਭਾਗ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਰਜਿੰਦਰ ਪਾਲ ਨੇ ਸਪੱਸ਼ਟ ਕੀਤਾ ਹੈ ਕਿ ਮਨੁੱਖੀ ਜਾਨਾਂ ਨਾਲ ਖਿਲਵਾੜ ਕਿਸੇ ਵੀ ਹਾਲ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਭਾਰਤ 'ਚ ਤੇਜ਼ੀ ਨਾਲ ਵੱਧ ਰਹੀ ਬੱਚਿਆਂ 'ਚ ਇਹ ਬੀਮਾਰੀ, ਹਰ ਸਾਲ ਆ ਰਹੇ 15 ਹਜ਼ਾਰ ਨਵੇਂ ਮਾਮਲੇ
ਸਹਾਇਕ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਅਤੇ ਡਰੱਗ ਕਮਿਸ਼ਨਰ ਪੰਜਾਬ ਆਈ. ਏ. ਐੱਸ. ਦਿਲਰਾਜ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹੇ ਅੰਦਰ ਮਿਲਾਵਟਖੋਰੀ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਚਾਟੀਵਿੰਡ, ਸੁਲਤਾਨਵਿੰਡ ਰੋਡ, ਤਰਨਤਾਰਨ ਰੋਡ ਆਦਿ ਵਿਖੇ ਸਥਿਤ ਡੇਅਰੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ : ਪਿਤਾ ਦੀ ਰਿਵਾਲਵਰ ਲੈ ਕੇ ਕਲਾਸ 'ਚ ਪਹੁੰਚੀ ਵਿਦਿਆਰਥਣ, ਦੇਖ ਪੈ ਗਈਆਂ ਭਾਜੜਾਂ
ਇਸ ਦੌਰਾਨ ਦੁੱਧ ਅਤੇ ਦੁੱਧ ਨਾਲ ਬਣੇ 6 ਪਦਾਰਥਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦੁੱਧ, ਦੋ ਦਹੀਂ ਅਤੇ ਇਕ ਘਿਓ ਦਾ ਸੈਂਪਲ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਰੋਕਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਨਿਰੰਤਰ ਚੈਕਿੰਗ ਕਰ ਰਹੀਆਂ ਹਨ। ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਕਈ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ ਹੈ ਜਿਨ੍ਹਾਂ ਵਿਚ ਉਣਤਾਈਆਂ ਪਾਈਆਂ ਗਈਆਂ ਹਨ। ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਦੀ ਅਦਾਲਤ ਵਿਚ ਵੱਖ-ਵੱਖ ਕੇਸ ਵੀ ਲਗਾਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਜੇਕਰ ਕੋਈ ਮਿਲਾਵਟਖੋਰੀ ਕਰਦਾ ਪਾਇਆ ਜਾਂਦਾ ਹੈ ਜਾਂ ਉਸ ਦੀ ਸ਼ਿਕਾਇਤ ਵਿਭਾਗ ਕੋਲ ਆਉਂਦੀ ਹੈ ਤਾਂ ਵਿਭਾਗ ਵੱਲੋਂ ਹੁਣ ਵਿਭਾਗੀ ਕਾਰਵਾਈ ਦੇ ਨਾਲ ਨਾਲ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪੱਸ਼ਟ ਹਦਾਇਤ ਜਾਰੀ ਕੀਤੀ ਗਈ ਹੈ ਕਿ ਮਿਲਾਵਟਖੋਰੀ ਦੇ ਸੌਦਾਗਰਾਂ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਤੇਜ਼ ਚੈਕਿੰਗ ਮੁਹਿੰਮ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਜੇਕਰ ਉਨ੍ਹਾਂ ਦੇ ਆਲੇ ਦੁਆਲੇ ਕੋਈ ਮਿਲਾਵਟੀ ਸਾਮਾਨ ਬਣਾਉਂਦਾ ਜਾਂ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇ। ਵਿਭਾਗ ਵੱਲੋਂ ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਫੂਡ ਇੰਸਪੈਕਟਰ ਅਮਨਦੀਪ ਸਿੰਘ ਵੀ ਮੌਜੂਦ ਸਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਸਖ਼ਤ ਹੁਕਮ ਜਾਰੀ, ਰਜਿਸਟਰੀਆਂ ਵਾਲੇ ਵੀ ...
NEXT STORY