ਜਲੰਧਰ (ਕਸ਼ਿਸ਼)- ਜਲੰਧਰ ਸ਼ਹਿਰ ਵਿਚ ਟ੍ਰੈਫਿਕ-ਪਾਰਕਿੰਗ ਦੀ ਗੜਬੜੀ ਨੂੰ ਰੋਕਣ ਦੇ ਉਦੇਸ਼ ਨਾਲ ਇਕ ਵੱਡਾ ਕਦਮ ਚੁੱਕਦਿਆਂ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਸੇ ਵੀ ਇਮਾਰਤ, ਮਾਲ ਜਾਂ ਦਫ਼ਤਰ ਨੂੰ ਖੋਲ੍ਹਣ ਲਈ ਨਵੇਂ ਸੁਧਾਰਾਂ ਦੀ ਸ਼ੁਰੂਆਤ ਕਰਦੇ ਹੋਏ ਇਕ ਮਾਸਟਰ ਪਲਾਨ ਤਿਆਰ ਕੀਤਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਸ ਨੇ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਸ ਦਾ ਇਕੋ-ਇਕ ਉਦੇਸ਼ ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ’ਚ ਪਾਰਕਿੰਗ ਲਈ ਲੋੜੀਂਦੀ ਥਾਂ ਦੀ ਘਾਟ ਕਾਰਨ ਹੋਣ ਵਾਲੇ ਟ੍ਰੈਫਿਕ ਜਾਮ ਤੋਂ ਆਮ ਲੋਕਾਂ ਨੂੰ ਰਾਹਤ ਦਿਵਾਉਣਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਹੁਣ ਤੋਂ ਕੋਈ ਵੀ ਮਾਲ, ਦਫ਼ਤਰ ਜਾਂ ਅਦਾਰਾ ਖੋਲ੍ਹਣ ਲਈ ਪੁਲਸ ਤੋਂ ਐੱਨ. ਓ. ਸੀ. ਲੈਣੀ ਲਾਜ਼ਮੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਪੌਂਗ ਡੈਮ ’ਚ ਵਧਿਆ ਪਾਣੀ ਦਾ ਪੱਧਰ
ਉਨ੍ਹਾਂ ਕਿਹਾ ਕਿ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਬਾਅਦ ਕਮਿਸ਼ਨਰੇਟ ਪੁਲਸ ਹੁਣ ਵਾਹਨ ਪਾਰਕਿੰਗ ਦੀ ਸਮੱਸਿਆ ਨਾਲ ਨਜਿੱਠ ਰਹੀ ਹੈ। ਹੁਣ ਤੋਂ ਵਪਾਰਕ ਗਤੀਵਿਧੀਆਂ ਲਈ ਪਾਰਕਿੰਗ ਲਈ ਲੋੜੀਂਦੀ ਜਗ੍ਹਾ ਲਈ ਪੁਲਸ ਵਿਭਾਗ ਤੋਂ ਐੱਨ. ਓ. ਸੀ. ਲੈਣਾ ਲਾਜ਼ਮੀ ਹੋਵੇਗਾ। ਇਮਾਰਤ ਦੀ ਉਸਾਰੀ ਲਈ ਪ੍ਰਵਾਨਗੀ ਅਤੇ ਐੱਨ. ਓ. ਸੀ. ਸਬੰਧੀ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਵਾਂ ਦਫ਼ਤਰ ਖੋਲ੍ਹਣਾ ਚਾਹੁੰਦਾ ਹੈ, ਉਸ ਨੂੰ ਪਾਰਕਿੰਗ ਦੀ ਥਾਂ, ਕੁੱਲ ਪਾਰਕਿੰਗ ਖੇਤਰ ਅਤੇ ਚਾਰ ਪਹੀਆ ਵਾਹਨਾਂ ਅਤੇ ਦੋਪਹੀਆ ਵਾਹਨਾਂ ਦੀ ਸਮਰੱਥਾ ਨੂੰ ਦਰਸਾਉਂਦੀ ਵਿਸਤ੍ਰਿਤ ਲੇਆਉਟ ਤੇ ਸਾਈਟ ਪਲਾਨ ਜਮ੍ਹਾ ਕਰਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਰੈਸਟੋਰੈਂਟ, ਬਾਰ, ਹੋਟਲ, ਮਲਟੀਪਲੈਕਸ, ਹਸਪਤਾਲ ਅਤੇ ਹੋਰ ਸੰਸਥਾਵਾਂ ਨੂੰ ਐੱਨ. ਓ. ਸੀ. ਅਪਲਾਈ ਕਰਦੇ ਸਮੇਂ, ਬੈਠਣ ਦੀ ਸਮਰੱਥਾ ਅਤੇ ਕਮਰਿਆਂ/ਬਿਸਤਰਿਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਜ਼ਰੂਰੀ ਹੋਵੇਗਾ।
ਇਹ ਵੀ ਪੜ੍ਹੋ- ਪਤੀ ਬਣਿਆ ਹੈਵਾਨ, ਪਤਨੀ ਦੀ ਡੰਡੇ ਨਾਲ ਕੁੱਟਮਾਰ ਕਰਕੇ ਦਿੱਤੀ ਬੇਰਹਿਮ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜ਼ੁਲਮ ਦੀ ਹੱਦ! ਰੋਟੀ ਮੰਗਣ 'ਤੇ ਹੈਵਾਨ ਬਣੀ ਨੂੰਹ, ਤਸਵੀਰਾਂ 'ਚ ਦੇਖੋ ਕੀ ਕਰ ਦਿੱਤਾ 95 ਸਾਲਾ ਸੱਸ ਦਾ ਹਾਲ
NEXT STORY