ਚੰਡੀਗੜ੍ਹ : ਪੰਜਾਬ 'ਚ ਰਾਸ਼ਨ ਵੰਡ ਨੂੰ ਲੈ ਕੇ ਸਰਕਾਰ ਨਵਾਂ ਬਦਲਾਅ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸੂਬੇ 'ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਹੁਣ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਰਾਸ਼ਨ ਮਿਲੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਲਈ ਸੂਬੇ ਦਾ ਖੁਰਾਕ ਤੇ ਸਪਲਾਈ ਵਿਭਾਗ ਏਜੰਸੀ ਹਾਇਰ ਕਰ ਰਿਹਾ ਹੈ। ਇਹ ਏਜੰਸੀ 40 ਲੱਖ ਸਮਾਰਟ ਕਾਰਡਾਂ ਦੇ ਨਿਰਮਾਣ ਤੇ ਡਿਲੀਵਰੀ ਦਾ ਕੰਮ ਪੂਰਾ ਕਰੇਗੀ। ਇਸ ਸਬੰਧੀ ਵਿਭਾਗ ਵੱਲੋਂ ਪ੍ਰਸਤਾਵ ਦੀ ਮੰਗ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਦੇ ਰਹਿਣਗੇ ਬੰਦ
ਸੂਤਰਾਂ ਮੁਤਾਬਕ ਏਜੰਸੀ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਬਾਅਦ ਸਮਾਰਟ ਕਾਰਡ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਵਿਭਾਗ ਨੇ ਸਪੱਸ਼ਟ ਕਿਹਾ ਹੈ ਕਿ ਛੇ ਹਫ਼ਤਿਆਂ 'ਚ 33 ਫੀਸਦੀ ਕਾਰਡ ਬਣ ਕੇ ਤਿਆਰ ਹੋ ਜਾਣਗੇ। ਇਸ ਤੋਂ ਬਾਅਦ ਇਨ੍ਹਾਂ ਨੂੰ ਲੋਕਾਂ ਤਕ ਪਹੁੰਚਾਇਆ ਜਾਵੇਗਾ। ਇਸੇ ਤਰ੍ਹਾਂ 66 ਫੀਸਦੀ ਕਾਰਡ ਦੋ ਮਹੀਨਿਆਂ ਵਿਚ ਤਿਆਰ ਕੀਤੇ ਜਾਣਗੇ। ਨਾਲ ਹੀ, ਕਾਰਡ ਬਣਾਉਣ ਦਾ ਫਾਇਦਾ ਇਹ ਹੋਵੇਗਾ ਕਿ ਪੀ. ਓ. ਐੱਸ. ਮਸ਼ੀਨ ਨੂੰ ਟੱਚ ਕਰਦੇ ਹੀ ਲਾਭਪਾਤਰੀ ਪਰਿਵਾਰ ਦੀ ਪੂਰੀ ਡਿਟੇਲ ਨਿਕਲ ਆਵੇਗੀ। ਇਸ ਤੋਂ ਬਾਅਦ ਉਸ ਨੂੰ ਰਾਸ਼ਨ ਦੇ ਦਿੱਤਾ ਜਾਵੇਗਾ। ਵਿਭਾਗ ਨੇ ਨਵੀਂ ਪ੍ਰਣਾਲੀ ਨੂੰ ਲਾਗੂ ਕਰਨ ਲਈ 14,400 ਪੀ. ਓ. ਐੱਸ. ਮਸ਼ੀਨਾਂ ਦਾ ਵੀ ਪ੍ਰਬੰਧ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ
ਸਰਕਾਰ ਦੇ ਇਸ ਕਦਮ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ। ਉੱਥੇ ਹੀ ਵੰਡ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਇਸੇ ਤਰ੍ਹਾਂ ਫਰਜ਼ੀ ਲਾਭਪਾਤਰੀਆਂ ਦੀ ਪਛਾਣ ਕਰਨ 'ਚ ਵੀ ਮਦਦ ਮਿਲੇਗੀ। ਵਿਭਾਗ ਕੋਲ ਰੀਅਲ ਟਾਈਮ ਡਾਟਾ ਅਪਡੇਟ ਹੋਵੇਗਾ। ਸੂਬੇ 'ਚ ਇਸ ਸਮੇਂ 14 ਹਜ਼ਾਰ ਡਿਪੂ ਹੋਲਡਰ ਹਨ। ਹਰ ਪਰਿਵਾਰ ਇਕ ਮੈਂਬਰ ਨੂੰ ਪ੍ਰਤੀ ਮਹੀਨਾ ਪੰਜ ਕਿੱਲੋ ਕਣਕ ਜਾਰੀ ਕੀਤੀ ਜਾਂਦੀ ਹੈ। ਜੇਕਰ ਪਰਿਵਾਰ 'ਚ ਚਾਰ ਮੈਂਬਰ ਹਨ ਤਾਂ ਲਾਭਪਾਤਰੀ ਪਰਿਵਾਰ ਨੂੰ ਤਿੰਨ ਮਹੀਨਿਆਂ 'ਚ 60 ਕਿੱਲੋ ਕਣਕ ਜਾਰੀ ਕੀਤੀ ਜਾਂਦੀ ਹੈ। ਤਿੰਨ ਮਹੀਨਿਆਂ ਦੀ ਕਣਕ ਇਕੋ ਵਾਰ ਦਿੱਤੀ ਜਾਵੇਗੀ। ਮੌਜੂਦਾ ਸਿਸਟਮ ਤਹਿਤ ਲਾਭਪਾਤਰੀ ਲਈ ਆਪਣੇ ਨਾਲ ਰਾਸ਼ਨ ਕਾਰਡ ਲਿਆਉਣਾ ਲਾਜ਼ਮੀ ਹੈ ਪਰ ਸਮਾਰਟ ਕਾਰਡ ਬਣਨ ਤੋਂ ਬਾਅਦ ਰਾਸ਼ਨ ਕਾਰਡ ਦੀ ਲੋੜ ਨਹੀਂ ਰਹੇਗੀ। ਇਸ ਨਾਲ ਰਾਸ਼ਨ ਵੰਡ ਪ੍ਰਕਿਰਿਆ ਸੌਖਾਲੀ ਹੋਵੇਗੀ ਅਤੇ ਜਨਤਾ ਦੇ ਨਾਲ-ਨਾਲ ਸਰਕਾਰ ਨੂੰ ਵੀ ਲਾਭ ਹੋਵੇਗਾ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਆਖਿਰ ਲੈ ਲਿਆ ਇਹ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
NEXT STORY