ਚੰਡੀਗੜ੍ਹ (ਵਿਜੇ) : ਚੰਡੀਗੜ੍ਹ 'ਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਖ਼ਰਾਬ ਹੋ ਗਈ ਸੀ ਕਿ ਮੇਅਰ ਦੀ ਚੋਣ ਨਹੀਂ ਹੋ ਸਕਦੀ ਸੀ। ਇੰਨਾ ਹੀ ਨਹੀਂ ਪ੍ਰੀਜ਼ਾਈਡਿੰਗ ਅਫ਼ਸਰ ਦੀ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਵੀ ਦਾਖ਼ਲ ਸਨ, ਜਿਸ ਕਾਰਨ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨਹੀਂ ਹੋ ਸਕੀ। ਵੀਰਵਾਰ ਸ਼ਾਮ ਨੂੰ ਇਨ੍ਹਾਂ ਹੀ ਕਾਰਣਾਂ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਮੇਅਰ ਦੀ ਚੋਣ ਲਈ 6 ਫਰਵਰੀ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਸੁਪਰੀਡੈਂਟ ਆਫ਼ ਪੁਲਸ ਵਲੋਂ ਰਿਪੋਰਟ ਪ੍ਰਾਪਤ ਹੋਈ ਸੀ, ਜਿਸ ਵਿਚ ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮੇਅਰ ਚੋਣਾਂ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੂੰ ਵੀ ਜੀ. ਐੱਮ. ਐੱਸ. ਐੱਚ.-16 ਵਿਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਤੋਂ ਮਿਲੀ ਰਿਪੋਰਟ ਤੋਂ ਬਾਅਦ ਹੀ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਹੁਕਮਾਂ ਵਿਚ ਦੱਸਿਆ ਗਿਆ ਹੈ ਕਿ 6 ਫਰਵਰੀ ਨੂੰ ਹੋਣ ਵਾਲੀ ਚੋਣ ਵਿਚ ਅਨਿਲ ਮਸੀਹ ਪ੍ਰੀਜ਼ਾਈਡਿੰਗ ਅਫ਼ਸਰ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ਦੇ ਲੋਕਾਂ ਨੂੰ ਅੱਧੀ ਰਾਤ ਪਈਆਂ ਭਾਜੜਾਂ, ਅਚਾਨਕ ਵੱਜਣ ਲੱਗਾ ਸਾਇਰਨ
ਫਿਰ ਜਾਰੀ ਹੋਵੇਗਾ ਸ਼ਡਿਊਲ
ਮੇਅਰ ਚੋਣਾਂ ਦੀ ਨਵੀਂ ਤਾਰੀਖ਼ ਦਾ ਐਲਾਨ ਕਰਨ ਤੋਂ ਬਾਅਦ ਹੁਣ ਨਗਰ ਨਿਗਮ ਵਲੋਂ ਨਵਾਂ ਸ਼ਡਿਊਲ ਜਾਰੀ ਕੀਤਾ ਜਾਵੇਗਾ। ਇਸ ਸ਼ਡਿਊਲ ਨੂੰ ਨਿਗਮ ਦੀ ਸੰਯੁਕਤ ਕਮਿਸ਼ਨਰ ਈਸ਼ਾ ਕੰਬੋਜ ਵਲੋਂ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਨੂੰ ਨਾਮਜ਼ਦਗੀ ਵਾਪਸ ਲੈਣ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ
ਆਪ’ ਦੀ ਪਟੀਸ਼ਨ ’ਤੇ 23 ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ (ਸੁਸ਼ੀਲ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੇਅਰ ਚੋਣਾਂ ਸਬੰਧੀ ਆਮ ਆਦਮੀ ਪਾਰਟੀ (ਆਪ) ਦੀ ਪਟੀਸ਼ਨ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ‘ਆਪ’ ਨੇ ਪਟੀਸ਼ਨ ਦਾਇਰ ਕਰ ਕੇ ਵੀਰਵਾਰ ਨੂੰ ਹੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਚੋਣਾਂ ਮੁਲਤਵੀ ਕਰਨ ਲਈ ਆਗੂਆਂ ਦਾ ਇਕ ਧੜਾ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿਚ ਅਦਾਲਤ ਦਾ ਦਖ਼ਲ ਦੇਣਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਹਾਈਕੋਰਟ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਲੱਕੀ ਦੀ ਬੰਟੀ ਨੂੰ ਬੰਦੀ ਬਣਾਏ ਜਾਣ ਖ਼ਿਲਾਫ਼ ਪਾਈ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਲੱਕੀ ਨੇ ਕੌਂਸਲਰ ਜਸਬੀਰ ਸਿੰਘ ਬੰਟੀ ਨੂੰ ਨਾਜਾਇਜ਼ ਹਿਰਾਸਤ ਵਿਚ ਦੱਸਦਿਆਂ ਆਜ਼ਾਦ ਕਰਵਾਉਣ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। 16 ਜਨਵਰੀ ਦੀ ਰਾਤ ਨੂੰ ਲੱਕੀ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਕੌਂਸਲਰ ਬੰਟੀ ਨੂੰ ਹੋਟਲ ਵਿਚ ਕੈਦ ਕੀਤਾ ਗਿਆ ਹੈ ਅਤੇ ਉਸਨੂੰ ਕਿਸੇ ਨਾਲ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਸਿੱਖਿਆ ਮੰਤਰਾਲੇ ਨੇ ਕੋਚਿੰਗ ਸੰਸਥਾਵਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼
NEXT STORY