ਅੰਮ੍ਰਿਤਸਰ (ਹਰਿੰਦਰ, ਜਸ਼ਨ) : ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਵਿਧਾਇਕਾਂ ਨੂੰ ਅਣਪਛਾਤੇ ਲੋਕਾਂ ਵੱਲੋਂ ਫੋਨ ਕਰਕੇ ਫਿਰੌਤੀ ਮੰਗਣ ਅਤੇ ਫ਼ਿਰੌਤੀ ਨਾ ਦੇਣ ਦੀ ਸੂਰਤ ’ਚ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਦਿਨੀਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਤੋਂ ਗੈਂਗਸਟਰਾਂ ਨੇ ਫਿਰੌਤੀ ਦੀ ਮੰਗ ਕੀਤੀ ਸੀ। ਉਥੇ ਹੀ ਵੀਰਵਾਰ ਨੂੰ ਹਲਕਾ ਅਜਨਾਲਾ ਦੇ ਸਾਬਕਾ ਐੱਮ. ਐੱਲ. ਏ. ਹਰਪ੍ਰਤਾਪ ਸਿੰਘ ਅਜਨਾਲਾ ਤੋਂ ਵੀ ਇਕ ਗੈਂਗਸਟਰ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੂੰ ਫੋਨ ਕਰਕੇ ਕਿਹਾ ਗਿਆ ਹੈ ਕਿ ਫਿਰੌਤੀ ਨਾ ਦੇਣ ਦੀ ਸੂਰਤ ’ਚ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ ਸਾਬਕਾ ਵਿਧਾਇਕ ਅਜਨਾਲਾ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਇਹ ਧਮਕੀਆਂ ਮਿਲੀਆਂ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘SYL’ ਯੂਟਿਊਬ ’ਤੇ ਛਾਇਆ, 30 ਮਿੰਟਾਂ ’ਚ ਹੋਏ 1 ਮਿਲੀਅਨ ਵਿਊ
ਥਾਣਾ ਕੰਬੋ ਦੀ ਪੁਲਸ ਨੇ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਅਤੇ ਵਿੱਕੀ ਕੋਬਰਾ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਾਬਕਾ ਐੱਮ.ਐੱਲ.ਏ. ਹਰਪ੍ਰਤਾਪ ਸਿੰਘ ਅਜਨਾਲਾ ਨੇ ਦੱਸਿਆ ਕਿ ਉਸ ਨੂੰ ਵ੍ਹਟਸਐਪ ਕੋਲ ਆਈ ਤੇ ਫੋਨ ਕਰਨ ਵਾਲੇ ਨੇ ਆਪਣਾ ਨਾਂ ਵਿੱਕੀ ਕੋਬਰਾ ਦੱਸਿਆ। ਉਸ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਗਰੁੱਪ ਦਾ ਸ਼ੂਟਰ ਹੈ। ਫੋਨ ਕਰਨ ਵਾਲੇ ਨੇ ਉਨ੍ਹਾਂ ਤੋਂ ਫਿਰੌਤੀ ਮੰਗੀ ਤੇ ਨਾਲ ਹੀ ਧਮਕਾਇਆ ਕਿ ਜੇਕਰ ਉਨ੍ਹਾਂ ਨੇ ਫਿਰੌਤੀ ਦੀ ਰਕਮ ਜਲਦ ਤੋਂ ਜਲਦ ਨਾ ਦਿੱਤੀ ਤਾਂ ਫਿਰ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਅਕਾਲੀ ਨੇਤਾ ਅਤੇ ਸਾਬਕਾ ਵਿਧਾਇਕ ਅਜਨਾਲਾ ਅਮਰਪਾਲ ਸਿੰਘ ਬੋਨੀ ਨੂੰ ਵੀ ਫੋਨ ’ਤੇ ਧਮਕੀਆਂ ਮਿਲੀਆਂ ਸਨ, ਜਿਸ ਬਾਰੇ ਪੁਲਸ ਨੇ ਮਾਮਲਾ ਦਰਜ ਕੀਤਾ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਇਸੇ ਤਰ੍ਹਾਂ ਬੁੱਧਵਾਰ ਨੂੰ ਉੱਘੇ ਕਾਂਗਰਸੀ ਨੇਤਾ ਓਮ ਪ੍ਰਕਾਸ਼ ਸੋਨੀ ਨੂੰ ਧਮਕੀਆਂ ਮਿਲੀਆਂ ਸਨ। ਪੁਲਸ ਲਈ ਨੇਤਾਵਾਂ ਨੂੰ ਨਿੱਤ ਮਿਲ ਰਹੀਆਂ ਧਮਕੀਆਂ ਚੁਣੌਤੀ ਬਣ ਚੁੱਕੀਆਂ ਹਨ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ, ਪਿਛਲੇ ਸਾਲ ਅਗਸਤ ਤੋਂ ਰਚੀ ਜਾ ਰਹੀ ਸੀ ਸ਼ਾਜ਼ਿਸ਼
ਅੰਮ੍ਰਿਤਸਰ ਦੇ ਵਾਹਗਾ ਬਾਰਡਰ ਪੁੱਜੀ 44ਵੀਂ ਚੈੱਸ ਓਲੰਪੀਆਡ ਦੀ ਮਸ਼ਾਲ, ਨੌਜਵਾਨਾਂ ’ਚ ਭਰਿਆ ਜੋਸ਼ (ਤਸਵੀਰਾਂ)
NEXT STORY