ਸੰਗਰੂਰ, (ਵਿਵੇਕ ਸਿੰਧਵਾਨੀ, ਬੇਦੀ, ਯਾਦਵਿੰਦਰ, ਸਿੰਗਲਾ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ’ਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਿਲਾ ਵਾਸੀ ਹੁਣ ਫਰਦਾਂ ਸੇਵਾ ਕੇਂਦਰਾਂ ’ਚ ਲੈ ਸਕਣਗੇ। ਸੇਵਾ ਕੇਂਦਰਾਂ ’ਚ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।
ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਫਰਦਾਂ ਸਿਰਫ ਫਰਦ ਕੇਂਦਰਾਂ ’ਚ ਹੀ ਪ੍ਰਾਪਤ ਹੁੰਦੀਆਂ ਸਨ ਜਦਕਿ ਹੁਣ ਫਰਦਾਂ ਜ਼ਿਲੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲਾ ਸੰਗਰੂਰ ਦੇ 31 ਸੇਵਾ ਕੇਂਦਰਾਂ ’ਚ ਫਰਦ ਮੁਹੱਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਦੇ ਚੱਲਦੇ ਪਤਨੀ ਨੇ ਪ੍ਰੇਮੀ ਨਾਲ ਮਿਲਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ : ਬਿਕਰਮਜੀਤ ਚੀਮਾ
NEXT STORY