ਫ਼ਿਰੋਜ਼ਪੁਰ (ਕੁਮਾਰ) : ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈl ਮਹਿੰਦਰ ਸਿੰਘ ਵਿਰਕ ਨੇ ਕਿਹਾ ਕਿ ਕੋਈ ਸਮਾਂ ਸੀ, ਜਦੋਂ ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ ਦੀ ਪੈਰਵਾਈ ਕਰਦੇ ਹੋਏ ਸਿੱਖਾਂ ਦੇ ਹੱਕ 'ਚ ਫ਼ੈਸਲੇ ਲੈਂਦਾ ਸੀ ਪਰ ਹੁਣ ਬੀਤੇ ਦਿਨਾਂ ਤੋਂ ਸਿੱਖ ਧਰਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈl ਵਿਰਕ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਧਾਰਮਿਕ ਦਖ਼ਲ-ਅੰਦਾਜ਼ੀ ਕਰਕੇ ਬਹੁਤ ਸਿੱਖ ਪਹਿਲਾਂ ਹੀ ਅਕਾਲੀ ਦਲ ਤੋਂ ਦੂਰੀ ਬਣਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਨਵਾਂ ਅਲਰਟ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਪੂਰੀ ਭਵਿੱਖਬਾਣੀ
ਉਨ੍ਹਾਂ ਕਿਹਾ ਕੁੱਝ ਦਿਨ ਪਹਿਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰਾ ਤੋਂ ਜ਼ਬਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਜੱਥੇਦਾਰ ਸੁਲਤਾਨ ਸਿੰਘ ਨੂੰ ਵੀ ਲਾਂਭੇ ਕਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈl ਅਕਾਲੀ ਆਗੂ ਵਿਰਕ ਨੇ ਕਿਹਾ ਕਿ ਕੁੱਝ ਦਿਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਜੋ ਜੱਥੇਦਾਰਾ ਖ਼ਿਲਾਫ਼ ਬੇਤੁਕੀ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ, ਉਸ ਨਾਲ ਸਿੱਖ ਕੌਮ ਨੂੰ ਵੱਡੀ ਢਾਹ ਲੱਗ ਰਹੀ ਹੈl
ਇਹ ਵੀ ਪੜ੍ਹੋ : ਸੁਨੰਦਾ ਸ਼ਰਮਾ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ, CM ਮਾਨ ਨੂੰ ਕੀਤੀ ਸੀ ਅਪੀਲ
ਵਿਰਕ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਸਿੱਖ ਕੌਮ ਦਾ ਨਾਂ ਰੌਸ਼ਨ ਕਰਨ ਵਾਲੀ ਸੰਸਥਾ ਅਤੇ ਪਾਰਟੀ ਸੀ ਪਰ ਅਕਾਲੀ ਦਲ ਦੇ ਸੀਨੀਅਰ ਆਗੂਆ ਵਲੋਂ ਆਪਣੇ ਸਿਆਸਤ ਦੇ ਲੋਭ ਕਰਕੇ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਹੀ ਨਿਸ਼ਾਨਾ ਬਣਾ ਲਿਆ ਗਿਆ, ਜਿਸ ਦੀ ਸਿੱਖ ਕੌਮ ਵਲੋਂ ਭਰਪੂਰ ਨਿੰਦਾ ਕੀਤੀ ਜਾ ਰਹੀ ਹੈ। ਵਿਰਕ ਨੇ ਕਿਹਾ ਕਿ ਇਸ ਕਰਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਅਹਿਮ ਫ਼ੈਸਲਾ ਲਿਆ ਹੈl ਇੱਥੇ ਇਹ ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਵਿਰਕ ਫ਼ਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕੇ 'ਚ ਚੰਗੀ ਪਕੜ ਵਾਲੇ ਆਗੂ ਹਨ ਅਤੇ ਉਨ੍ਹਾਂ ਦਾ ਇਲਾਕੇ 'ਚ ਚੰਗਾ ਆਧਾਰ ਹੈ। ਉਨ੍ਹਾਂ ਦੇ ਅਸਤੀਫ਼ੇ ਨਾਲ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਪੱਤਰਕਾਰਾ ਨਾਲ ਗੱਲ ਕਰਦਿਆਂ ਸੀਨੀਅਰ ਆਗੂ ਵਿਰਕ ਨੇ ਕਿਹਾ ਕਿ ਉਹ ਇਕ ਸੱਚੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਿਪਤ ਹਨ, ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹਰ ਹੁਕਮ ਨੂੰ ਪ੍ਰਵਾਨ ਕਰਨ ਲਈ ਵਚਨਬੱਧ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਦੀ ਰਵਨੀਤ ਬਿੱਟੂ ਸਦਕਾ ਮੰਗ ਹੋਈ ਪੂਰੀ, ਰੇਲਵੇ ਸਟੇਸ਼ਨ ਦਾ ਪੰਜਾਬੀ ’ਚ ਲਿਖਿਆ ਨਾਂ
NEXT STORY