ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ) : ਵਿਦੇਸ਼ ਜਾਣ ਦੀ ਚਾਹ ਵਿਚ ਗੁਰਦੁਆਰਿਆਂ ਵਿਚ ਚੜ੍ਹਾਏ ਜਾਂਦੇ ਜਹਾਜ਼ਾਂ ਦਾ ਪ੍ਰਚਲਨ ਹੁਣ ਬੰਦ ਹੋ ਸਕਦਾ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਗੱਲਬਾਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦੀ ਹੀ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਦਰਅਸਲ ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਵਾਇਰਲ ਹੋਈ ਸੀ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਦੇ ਹੱਥ ਵਿਚ ਖਿਡੌਣਾ ਜਹਾਜ਼ ਫੜਿਆ ਹੋਇਆ ਸੀ। ਇਸ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਹੀ ਗੁਰਦੁਆਰਿਆਂ ਵਿਚ ਜਹਾਜ਼ ਚੜ੍ਹਾਏ ਜਾਣ ਦੇ ਪ੍ਰਚਲਨ ਨੂੰ ਰੋਕੇ ਜਾਣ ਦੀ ਮੰਗ ਨੇ ਜ਼ੋਰ ਫੜਿਆ।
ਇਹ ਵੀ ਪੜ੍ਹੋ : ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ਵਿਚ ਵਿਦੇਸ਼ ਜਾਣ ਲਈ ਲੋਕ ਖਿਡੌਣਾ ਜਹਾਜ਼ ਚੜ੍ਹਾਉਂਦੇ ਹਨ। ਇਹ ਪ੍ਰਚਲਨ ਇੰਨਾ ਵੱਧ ਗਿਆ ਹੈ ਕਿ ਇਸ ਗੁਰਦੁਆਰਾ ਸਾਹਿਬ ਦਾ ਨਾਂ ਹੀ ਲੋਕਾਂ ਨੇ ਜਹਾਜ਼ਾਂ ਵਾਲਾ ਗੁਰਦੁਆਰਾ ਰੱਖ ਦਿੱਤਾ। ਇਹ ਪ੍ਰਚਲਨ ਹੁਣ ਸ੍ਰੀ ਦਰਬਾਰ ਸਾਹਿਬ ਵਿਚ ਵੀ ਸ਼ੁਰੂ ਹੋ ਚੁੱਕਾ ਹੈ। ਜਿਸ ਦੀ ਤਸਵੀਰ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੂੰ ਅਜਿਹੇ ਚਲਨ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਅਤੇ ਐੱਸ. ਜੀ. ਪੀ. ਸੀ. ਇਸ ਬਾਬਤ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾ ਸਕਦੀ ਹੈ।
ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਚਿੰਤਪੁਰਨੀ ਮੇਲੇ 'ਤੇ ਲੰਗਰ ਲਾਉਣ ਵਾਲਿਆਂ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
NEXT STORY