ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਐੱਨ. ਐੱਚ. ਐੱਮ ਸਿਹਤ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਦੇ ਨੌਂਵੇਂ ਦਿਨ ਪੰਜਾਬ ਸਰਕਾਰ ਦੇ ‘ਝੂਠੇ ਲਾਰਿਆਂ ਦੇ ਕੱਚੇ ਘੜੇ’ ਨੂੰ ਭੰਨਦੇ ਹੋਏ ਚੰਨੀ ਸਰਕਾਰ ਦੀ ਅਰਥੀ ਫੂਕੀ। ਮੁਲਾਜ਼ਮ ਆਗੂ ਡਾ.ਵਾਹਿਦ ਮੁਹੰਮਦ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ 11 ਨਵੰਬਰ ਨੂੰ ਵਿਧਾਨ ਸਭਾ ਵਿਚ ਨਵਾਂ ਐਕਟ ਪਾਸ ਕਰਦੇ ਹੋਏ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਪਰ ਬੜੇ ਦੁੱਖ ਦੀ ਗੱਲ ਹੈ ਕਿ 13 ਦਿਨ ਬੀਤਣ ’ਤੇ ਐਕਟ ਵਿਭਾਗਾਂ ਨੂੰ ਨਹੀਂ ਭੇਜਿਆ ਗਿਆ। ਮੁਲਾਜ਼ਮ ਜਦੋਂ ਵੀ ਵਿਭਾਗੀ ਅਧਿਕਾਰੀਆਂ ਨੂੰ ਮਿਲਦੇ ਹਨ, ਉੱਚ ਅਧਿਕਾਰੀਆ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਸਾਡੇ ਕੋਲ ਸਰਕਾਰ ਦਾ ਨੋਟੀਫਿਕੇਸ਼ਨ ਆਵੇਗਾ ਤਾਂ ਹੀ ਕਾਰਵਾਈ ਆਰੰਭੀ ਜਾ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ -ਸੱਸ ਅਤੇ ਪਤਨੀ ਤੋਂ ਦੁਖ਼ੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ
ਜੁਲਫਕਾਰ ਅਲੀ ਖਾਨ ਨੇ ਕਿਹਾ ਕਿ ਸਰਕਾਰ ਦੀ ਨੀਅਤ ਵਿਚ ਖੋਟ ਹੈ, ਜਿਸ ਦੇ ਰੋਸ ਵਜੋਂ ਅੱਜ ਚੰਨੀ ਸਰਕਾਰ ਦੀ ਅਰਥੀ ਫੂਕਣੀ ਪਈ। ਸੀ. ਐੱਚ.ਓ. ਅਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਐੱਨ.ਐੱਚ.ਐਮ. ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕਾਂਗਰਸ ਪਾਰਟੀ ਵੱਲੋਂ 2017 ਚੋਣਾਂ ਦੌਰਾਨ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਾਂ ਵਿਚ ਟਪਾ ਦਿੱਤੇ। ਚੰਨੀ ਦੇ ਮੁੱਖ ਮੰਤਰੀ ਬਨਣ ’ਤੇ ਉਨ੍ਹਾਂ ਵੱਲੋਂ ਪਹਿਲੇ ਦਿਨ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਿਆਨ ਜਾਰੀ ਕੀਤਾ ਸੀ। ਕਾਰਵਾਈਆ ਕਰਦੇ ਕਰਦੇ 9 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36000 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰਕੇ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ।
ਪੜ੍ਹੋ ਇਹ ਵੀ ਖ਼ਬਰ - 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’
ਬਿੱਲ ਪਾਸ ਹੋਣ ਦੇ 13 ਦਿਨ ਬੀਤਣ ਦੇ ਬਾਵਜੂਦ ਐਕਟ ਨੋਟੀਫਾਈ ਕਰਕੇ ਵਿਭਾਗਾਂ ਨੂੰ ਨਹੀਂ ਭੇਜਿਆ ਗਿਆ, ਜਿਸ ਤੋਂ ਕਾਂਗਰਸ ਸਰਕਾਰ ਦੀ ਬਦਨੀਤੀ ਸਾਫ ਨਜ਼ਰ ਆ ਰਹੀ ਹੈ। ਜ਼ਿਲ੍ਹਾ ਆਗੂ ਸ਼੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨਾਲ ਦੂਜੀ ਵਾਰ ਵਿਧਾਨ ਸਭਾ ‘ਚ ਧੋਖਾ ਹੋਇਆ ਹੈ। ਚੰਨੀ ਸਰਕਾਰ ਵਾਅਦਿਆਂ ਤੋਂ ਮੁੱਕਰੀ ਹੈ। ਮੁਲਾਜ਼ਮ ਆਗੂ ਅਸਲਮ ਅਲੀ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਅਗਰ ਅੱਜ ਦੇ ਇਸ ਸੰਘਰਸ਼ ਪ੍ਰੋਗਰਾਮ ਤੋਂ ਵੀ ਸਰਕਾਰ ਨੇ ਕੋਈ ਸਬਕ ਲੈਣ ਦਾ ਯਤਨ ਨਾ ਕੀਤਾ ਤਾਂ ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਸੱਥ ਵਿਚ ਘੇਰ ਕੇ ਸਵਾਲ ਕੀਤੇ ਜਾਣਗੇ, ਸਵਾਲਾਂ ਦਾ ਜਵਾਬ ਦੇਣ ਲਈ ਮਜਬੂਰ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਮੁਲਾਜ਼ਮ ਆਗੂ ਹਰਜਿੰਦਰ ਸਿੰਘ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਮੇ ਅਰਸੇ ਤੋਂ ਸਾਡੀ ਸਰਕਾਰ ਪਾਸੋ ਮੰਗ ਰਹੀ ਹੈ ਕਿ ਜਦੋਂ ਸਿਹਤ ਦੀ ਸੇਵਾ ਦੇ ਬੁਨਿਆਦੀ ਅਦਾਰਿਆਂ ਦੀ ਸਮਾਜ ਨੂੰ ਸਥਾਈ ਲੋੜ ਹੈ ਤਾਂ ਇਨ੍ਹਾਂ ਵਿਚ ਰੁਜ਼ਗਾਰ ਠੇਕੇ ’ਤੇ ਕਿਉਂ ਹੈ? ਪਰ ਸਰਕਾਰ ਲਗਾਤਾਰ ਸਾਡੇ ਸੰਘਰਸ਼ ਦੇ ਬਾਵਜੂਦ ਸਾਡੀ ਗੱਲ ਸੁਣਨ ਲਈ ਤਿਆਰ ਨਹੀਂ। ਇਸ ਕਾਰਨ ਮਜਬੂਰੀ ਵੱਸ ਸਰਕਾਰ ਦੇ ਕੰਨਾਂ ਤੱਕ ਆਪਣੀ ਅਵਾਜ ਪੁੱਜਦੀ ਕਰਨ ਲਈ ਅਤੇ ਰੈਗੂਲਰ ਹੋਣ ਦੇ ਆਪਣੇ ਕਾਨੂੰਨੀ ਅਧਿਕਾਰ ਦੀ ਪ੍ਰਾਪਤੀ ਲਈ ਸਾਨੂੰ ਸੰਘਰਸ਼ ਦੇ ਰਾਹ ਮਜਬੂਰੀ ਵੱਸ ਤੁਰਨਾ ਪਿਆ ਹੈ। ਇਸ ਮੌਕੇ ਸੀ.ਐੱਚ.ਓ. ਡਾ. ਜਤਿੰਦਰਪਾਲ ਸਿੰਘ, ਡਾ. ਸ਼ਾਹਿਦ, ਸਵਰਨਜੀਤ ਕੌਰ, ਡਾ .ਸ਼ਹਿਨਾਜ਼, ਡਾ ਰਜਨੀਸ਼ ਗਰਗ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਰਾਮੂਵਾਲੀਆ ਨੇ ਮੁੜ ਸੁਰਜੀਤ ਕੀਤੀ 'ਲੋਕ ਭਲਾਈ ਪਾਰਟੀ', ਚੋਣਾਂ ਨਾ ਲੜਨ ਦੀ ਆਖੀ ਗੱਲ
NEXT STORY