ਅੰਮ੍ਰਿਤਸਰ,(ਛੀਨਾ): ਐੱਨ. ਆਰ. ਆਈ. ਕਮਿਸ਼ਨ ਪੰਜਾਬ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਸਭ ਮਸਲੇ ਸੰਜੀਦਗੀ ਨਾਲ ਹੱਲ ਕੀਤੇ ਜਾ ਰਹੇ ਹਨ। ਇਹ ਵਿਚਾਰ ਐੱਨ. ਆਰ. ਆਈ. ਕਮਿਸ਼ਨ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਨੇ ਅੱਜ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਗਟ ਸਿੰਘ ਧੁੰਨਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਐੱਨ. ਆਰ. ਆਈਜ਼ ਦੀਆਂ ਜਾਇਦਾਦਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਜਿਹੜੇ ਐੱਨ. ਆਰ. ਆਈਜ਼ ਅਜਿਹੇ ਮਾਮਲਿਆਂ ਤੋਂ ਪੀੜਤ ਹਨ, ਉਹ ਵਿਦੇਸ਼ 'ਚ ਬੈਠੇ ਹੋਏ ਹੀ ਐੱਨ. ਆਰ. ਆਈ. ਕਮਿਸ਼ਨ ਪੰਜਾਬ ਨੂੰ ਸ਼ਿਕਾਇਤ ਭੇਜ ਸਕਦੇ ਹਨ। ਉਨ੍ਹਾਂ ਦੀ ਹਰੇਕ ਮੁਸ਼ਕਲ ਦਾ ਨਿਪਟਾਰਾ ਕੀਤਾ ਜਾਵੇਗਾ। ਸ. ਸਹੋਤਾ ਨੇ ਕਿਹਾ ਕਿ ਵਿਦੇਸ਼ੀ ਲਾੜਿਆਂ ਦੀਆਂ ਪੀੜਤ ਲੜਕੀਆਂ ਨੂੰ ਵੀ ਇਨਸਾਫ ਦਿਵਾਇਆ ਜਾ ਰਿਹਾ ਹੈ। ਇਸ ਮੌਕੇ ਸੀਵਰੇਜ ਬੋਰਡ ਦੇ ਚੇਅਰਮੈਨ ਪ੍ਰਗਟ ਸਿੰਘ ਧੁੰਨਾ ਨੇ ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਨੂੰ ਸਨਮਾਨਤ ਵੀ ਕੀਤਾ। ਇਸ ਤੋਂ ਪਹਿਲਾਂ ਸ. ਸਹੋਤਾ ਨੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਵਾਸਤੇ ਅਰਦਾਸ ਵੀ ਕੀਤੀ।
ਇਸ ਮੌਕੇ ਰਾਜ ਕੌਰ ਸਹੋਤਾ, ਨਵਜੋਤ ਕੌਰ ਸਹੋਤਾ, ਬਲਜਿੰਦਰ ਕੌਰ, ਅੰਮ੍ਰਿਤਪਾਲ ਸਿੰਘ ਸਹੋਤਾ, ਬਲਬੀਰ ਸਿੰਘ ਧਾਰੀਵਾਲ, ਨਿਰਮਲ ਸਿੰਘ ਨਿਜਾਮਪੁਰਾ, ਜਸਵਿੰਦਰ ਸਿੰਘ ਸੰਧੂ, ਅਮਨਿੰਦਰ ਸਿੰਘ ਧੁੰਨਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਟ੍ਰੈਕਟਰ ਹੇਠਾਂ ਆਏ ਬੱਚੇ ਦੇ ਬਦਲੇ ਮੰਗੇ 25 ਲੱਖ, ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY