ਅੰਮ੍ਰਿਤਸਰ- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵਿਅਕਤੀ ਅਮਰੀਕਾ ਦਾ ਐੱਨ. ਆਰ. ਆਈ. ਹੈ ਜੋ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸੀ. ਆਈ. ਐੱਸ. ਐੱਫ਼. ਦੇ ਜਵਾਨਾਂ ਨੇ ਮੁਲਜ਼ਮ ਦੇ ਬੈਗ 'ਚੋਂ 15 ਗੋਲੀਆਂ 9 ਐੱਮ. ਐੱਮ. ਦੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ- ਜੇ ਤੁਸੀਂ ਵੀ ਆਪਣੇ ਬੱਚੇ ਨੂੰ ਦਿੰਦੇ ਹੋ ਫਰੂਟੀ ਤਾਂ ਸਾਵਧਾਨ, ਹੋਸ਼ ਉਡਾਵੇਗੀ ਇਹ ਘਟਨਾ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਏਅਰਪੋਰਟ ਥਾਣੇ ਦੇ ਸੀ. ਆਈ. ਐੱਸ. ਐੱਫ਼ ਦੇ ਸਬ ਇੰਸਪੈਕਟਰ ਕੇ.ਐੱਸ. ਵਿਕਟਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਮਰਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਨਿਊਜਰਸੀ ਵਜੋਂ ਹੋਈ ਹੈ। ਅਮਰਦੀਪ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਮਰੀਕਾ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਵਾਲਾ ਸੀ। ਸ਼ਿਕਾਇਤ ਅਨੁਸਾਰ ਏ. ਐੱਸ. ਆਈ. ਬਲਜੀਤ ਵੱਲੋਂ ਅਮਰੀਕਾ ਜਾਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅਮਰਦੀਪ ਸਿੰਘ ਆ ਗਿਆ ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 9 ਐੱਮ. ਐੱਮ. ਦੀਆਂ 15 ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ 'ਤੇ ਪੁਲਸ ਕੱਸ ਰਹੀ ਸ਼ਿਕੰਜਾ, ਫੜੇ ਗਏ ਮੁੰਡੇ-ਕੁੜੀਆਂ
ਦੱਸਿਆ ਜਾ ਰਿਹਾ ਹੈ ਕਿ ਅਮਰਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੁਲਸ ਅਮਰਦੀਪ ਸਿੰਘ ਨੂੰ ਰਿਮਾਂਡ 'ਤੇ ਲਵੇਗੀ। ਉਸ ਤੋਂ ਪੁੱਛਿਆ ਜਾਵੇਗਾ ਕਿ ਉਸ ਨੂੰ ਇਹ 9 ਐੱਮ. ਐੱਮ. ਦੀਆਂ ਗੋਲੀਆਂ ਕਿੱਥੋਂ ਮਿਲੀਆਂ ਤੇ ਇਨ੍ਹਾਂ ਗੋਲੀਆਂ ਨੂੰ ਅਮਰੀਕਾ ਲਿਜਾਣ ਦਾ ਉਸ ਦਾ ਕੀ ਮਕਸਦ ਸੀ। ਫਿਲਹਾਲ ਸੀ. ਆਈ. ਐੱਸ. ਐੱਫ਼. ਅਧਿਕਾਰੀਆਂ ਦੀ ਸ਼ਿਕਾਇਤ 'ਤੇ ਏਅਰਪੋਰਟ ਪੁਲਸ ਸਟੇਸ਼ਨ 'ਚ ਐੱਫ. ਆਈ. ਆਰ. 34 ਤਹਿਤ ਆਰਮਜ਼ ਐਕਟ 25/24/59 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਵਾਲਾਤ 'ਚੋਂ ਭੱਜਣ ਦੀ ਕੋਸ਼ਿਸ਼ 'ਚ ਕਸੂਤਾ ਫੱਸਿਆ ਮੁਲਜ਼ਮ! ਚੁਗਾਠ 'ਚੋਂ ਲਾਹ ਰਿਹਾ ਸੀ ਸਿਮੰਟ
NEXT STORY