ਨਵਾਂਸ਼ਹਿਰ (ਤ੍ਰਿਪਾਠੀ)- ਇਥੇ ਇਕ ਪਤਨੀ ਦੇ ਸਾਹਮਣੇ ਜਦੋਂ ਉਸ ਦੇ ਐੱਨ. ਆਰ. ਆਈ. ਪਤੀ ਦੀ ਘਟੀਆ ਕਰਤੂਤ ਦਾ ਖ਼ੁਲਾਸਾ ਹੋਇਆ ਤਾਂ ਪਤਨੀ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਜਦੋਂ ਪਤਨੀ ਨੇ ਗਰਲਫਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ ਪਤੀ ਨੇ ਪਤਨੀ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪੁਲਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਬਲਜੀਤ ਕੌਰ ਪੁੱਤਰੀ ਲੇਟ. ਸੁਰਿੰਦਰ ਪਾਲ ਵਾਸੀ ਮਹਿੰਦੀਪੁਰ (ਬਲਾਚੌਰ) ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਜਸਵੰਤ ਰਾਏ ਪੁੱਤਰ ਸ਼੍ਰੀਰਾਮ ਚੰਦ ਵਾਸੀ ਕੰਗਣਾ ਬੇਟ ਨਾਲ ਹੋਇਆ ਸੀ। ਵਿਆਹ ਉਪਰੰਤ ਉਸ ਦਾ ਪਤੀ ਵਿਦੇਸ਼ ਚਲਾ ਗਿਆ ਸੀ, ਜਿਸ ਦੇ ਚਲਦੇ ਉਹ ਕਦੇ ਪੇਕੇ ਅਤੇ ਕਦੇ ਸਹੁਰਾ ਘਰ ਰਹਿੰਦੀ ਸੀ। ਉਸ ਨੇ ਦੱਸਿਆ ਕਿ ਫਰਵਰੀ 2020 ਵਿੱਚ ਉਸ ਦਾ ਪਤੀ ਵਿਦੇਸ਼ ਤੋਂ ਛੁੱਟੀ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਅੰਮ੍ਰਿਤਸਰ ਰਹਿਣ ਵਾਲੀ ਆਪਣੀ ਕਿਸੇ ਗਰਲਫਰੈਂਡ ਨਾਲ ਰਾਤ ਨੂੰ ਫ਼ੋਨ ’ਤੇ ਗੱਲਾਂ ਕਰਦਾ ਸੀ, ਜਿਸ ਦਾ ਵਿਰੋਧ ਕਰਨ ’ਤੇ ਘਰ ਵਿੱਚ ਕਲੇਸ਼ ਕਰਨ ਲੱਗ ਪਿਆ।
ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ
ਉਸ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਚਾਇਤ ਹੋਣ ’ਤੇ ਉਸ ਦੇ ਪਤੀ ਵੱਲੋਂ ਗਲਤੀ ਮੰਨ ਲੈਣ ਉਪਰੰਤ ਵੀ ਉਸ ਦੀਆਂ ਆਦਤਾਂ ’ਚ ਸੁਧਾਰ ਨਹੀਂ ਆਇਆ ਅਤੇ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਪਰਿਵਾਰ ਗਰੀਬ ਹੈ, ਉਹ ਸਹੁਰਿਆਂ ਦੀ ਮੰਗ ਨੂੰ ਪੂਰਾ ਨਹੀਂ ਕਰ ਸਕਦੇ। ਉਸਨੇ ਦੱਸਿਆ ਕਿ ਉਸ ਦੇ ਗਰਭਵਤੀ ਹੋਣ ’ਤੇ ਵੀ ਉਸ ’ਤੇ ਸਵਾਲ ਚੁੱਕੇ ਗਏ।
ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਪਰੋਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਸਬ-ਡਿਵੀਜ਼ਨ ਵੱਲੋਂ ਕਰਨ ਉਪਰੰਤ ਦਿੱਤੀ ਨਤੀਜਾ ਰਿਪੋਰਟ ਦੇ ਅਧਾਰ ’ਤੇ ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਪਤੀ ਜਸਵੰਤ ਰਾਏ ਪੁੱਤਰ ਜੈ ਚੰਦ ਵਾਸੀ ਕੰਗਣਾ ਬੇਟ ਦੇ ਖ਼ਿਲਾਫ਼ 406,498 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਏ. ਡੀ. ਜੀ. ਪੀ. (ਜੇਲ੍ਹ) ਨੇ ਕਰਣ ਔਜਲਾ ਸਬੰਧੀ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ
NEXT STORY